ਚੌਂਕੀਮਾਨ, 7 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਸੋਹੀਆਂ ਓਵਰਸੀਜ਼ ਐਜੂਕੇਸ਼ਨਲ ਸੁਸਾਇਟੀ ਕੈਨੇਡਾ ਵਲੋਂ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਸੋਹੀਆਂ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਮੀਨੂੰ ਗੁਪਤਾ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਪਹੁੰਚੇ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ | ਇਸ ਸਲਾਨਾ ਇਨਾਮ ਵੰਡ ਸਮਾਰੋਹ ਵਿਚ ਬੋਰਡ ਦੀ 12ਵੀਂ ਜਮਾਤ ਵਿਚੋਂ ਸਾਇੰਸ ਤੇ ਕਾਮਰਸ ਵਿਸਿਆਂ 'ਚੋਂ 70 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 90 ਹਜ਼ਾਰ ਰੁਪਏ ਦੀ ਸਕਾਲਰਸ਼ਿੱਪ ਦਿੱਤੀ ਗਈ | ਇਸ ਮੌਕੇ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਰਾਜਿੰਦਰ ਕੌਰ ਪੱਬੀਆਂ ਨੇ ਦੱਸਿਆ ਕਿ ਅੰਗਰੇਜੀ ਮੀਡੀਅਮ ਵਿਚ ਪੰਜਾਬ ਭਰ 'ਚੋਂ 17 ਰੈਂਕ ਲੈ ਕੇ ਮੈਰਿਟ ਸੂਚੀ ਵਿਚ ਆਈ ਵਿਦਿਆਰਥਣ ਸਿਮਰਨਦੀਪ ਸਿੰਘ ਪੁੱਤਰੀ ਪ੍ਰੀਤਮ ਸਿੰਘ ਅਤੇ ਮਾ: ਮਨਦੀਪ ਸਿੰਘ ਸੋਹੀਆਂ ਜੋ ਟੀਚਰ ਫੈਸਟ ਵਿਚ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ ਆਏ ਸਨ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵਿਚ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਖੇਡਾਂ ਤੇ ਸੱਭਿਆਚਾਰਕ ਗਤੀਵਿਧਿਆਂ ਵਿਚੋਂ ਜ਼ਿਲ੍ਹਾ ਤੇ ਸਟੇਟ ਪੱਧਰ 'ਤੇ ਮੱਲਾਂ ਮਾਰਨ ਵਾਲੇ ਵਿਦਿਆਰਥਿਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾ: ਕਮਲਜੀਤ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਡਾਇਰੈਕਟਰ ਰਣਜੀਤ ਸਿੰਘ ਸੋਹੀਆਂ ਨੇ ਦੱਸਿਆ ਕਿ ਸੁਸਾਇਟੀ ਪਿਛਲੇ 30 ਸਾਲਾਂ ਤੋਂ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧਿਆਂ ਵਿਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਰਹੀ ਹੈ ਤੇ ਉਚੇਰੀ ਵਿੱਦਿਆ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦੇ ਰਹੀ ਹੈ ਜੋ ਕੇ ਸੁਸਾਇਟੀ ਦੀ ਵੱਡੀ ਉਪਲੱਬਧੀ ਹੈ ਤੇ ਇਸ ਦੇ ਨਾਲ ਹੀ 12ਵੀਂ ਜਮਾਤ ਦੇ ਸਾਇੰਸ ਤੇ ਕਾਮਰਸ ਗਰੁੱਪ ਵਾਲੇ ਵਿਦਿਆਰਥੀਆਂ ਦੀ ਫ਼ੀਸ ਤੇ ਮੁਫ਼ਤ ਕਿਤਾਬਾਂ ਵੀ ਸੁਸਾਇਟੀ ਵਲੋਂ ਦਿੱਤੀਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਮੀਨੂੰ ਗੁਪਤਾ ਨੇ ਸੁਸਾਇਟੀ ਦੇ ਸਮੁੱਚੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਤੇ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ, ਸਰਪੰਚ ਕੁਲਵੰਤ ਸਿੰਘ ਐੱਸ.ਪੀ, ਪ੍ਰਧਾਨ ਗੁਰਦੇਵ ਸਿੰਘ ਸੋਹੀਆਂ, ਸਾਬਕਾ ਪੰਚ ਦਲਵਿੰਦਰ ਸਿੰਘ ਕਾਕਾ ਸਿੱਧੂ, ਡਾ. ਕੁਲਦੀਪ ਸਿੰਘ ਕਲਸੀ, ਡਾ. ਜਸਵੰਤ ਸਿੰਘ ਕਲਸੀ, ਸੂਬੇਦਾਰ ਸੁਖਜੀਤ ਸਿੰਘ, ਮਾ: ਪ੍ਰਭਜੋਤ ਸਿੰਘ ਸੋਹੀ, ਡਾ. ਨਾਹਰ ਸਿੰਘ, ਦਲਜੀਤ ਸਿੰਘ ਸੋਨੂੰ, ਗੁਰਪ੍ਰੀਤ ਸਿੰਘ ਕੈਨੇਡਾ, ਬਲਦੇਵ ਸਿੰਘ ਕੈਨੇਡਾ, ਮਾ: ਹਰੀ ਸਿੰਘ, ਹਰਨੇਕ ਸਿੰਘ ਆਦਿ ਹਾਜ਼ਰ ਸਨ |
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਸੋਹੀਆਂ ਓਵਰਸੀਜ਼ ਐਜੂਕੇਸ਼ਨਲ ਸੁਸਾਇਟੀ ਕੈਨੇਡਾ ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ
ਅਜੀਤ ਡੈਸਕ
08-04-2026