ਦੋਰਾਹਾ, 7 ਅਪ੍ਰੈਲ ਮਨਜੀਤ ਸਿੰਘ ਗਿੱਲ)-ਪਿੰਡ ਕੱਦੋਂ ਨੇੜੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਭਾਈ ਗੁਰਮੁੱਖ ਸਿੰਘ ਤੇ ਬਲਵੀਰ ਸਿੰਘ ਮੋਲੀ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਬਗੀਚੀ ਵਾਲੇ 9 ਤੇ 10 ਅਪ੍ਰੈਲ ਨੂੰ ਸੰਗਤਾਂ ਨੂੰ ਗੁਰਬਾਣੀ, ਕੀਰਤਨ ਦੁਆਰਾ ਨਿਹਾਲ ਕਰਨਗੇ | ਦਲਜੀਤ ਸਿੰਘ ਪੱਪੀ ਨੇ ਦੱਸਿਆ ਕਿ ਦੀਵਾਨਾਂ ਦਾ ਸਮਾਂ ਸ਼ਾਮ 7 ਵਜੇ ਤੋਂ 10 ਵਜੇ ਤੱਕ ਹੋਵੇਗਾ | ਗੁਰੂ ਦਾ ਲੰਗਰ ਅਤੁੱਟ ਵਰਤੇਗਾ |