13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕੰਪਿਊਟਰਾਈਜ਼ਡ ਜਨਮ ਸਰਟੀਫ਼ਿਕੇਟ ਦੀ ਸ਼ਰਤ ਵਾਪਸ ਲਵੇ ਬੋਰਡ-ਡੀ.ਟੀ.ਐੱਫ਼.

Ad Position 21
No active advertisement
ਅਜੀਤ ਡੈਸਕ 08-04-2026
ਗੁਰੂਸਰ ਸੁਧਾਰ, 7 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਲਾਗੂ ਕੀਤੇ ਨਵੇਂ ਫ਼ੈਸਲੇ ਨੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਸਕੱਤਰ ਹਰਜੀਤ ਸਿੰਘ ਸੁਧਾਰ, ਬਲਾਕ ਸੁਧਾਰ ਪ੍ਰਧਾਨ ਗੁਰਦੀਪ ਸਿੰਘ ਹੇਰਾਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨੌਂਵੀ ਤੋਂ ਬਾਰ੍ਹਵੀਂ ਤੱਕ ਦੀਆਂ ਜਮਾਤਾਂ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਸੁਵਿਧਾ ਕੇਂਦਰ ਵਲੋਂ ਜਾਰੀ ਕੀਤਾ ਗਿਆ ਕੰਪਿਊਟਰਾਈਜ਼ਡ ਜਨਮ ਸਰਟੀਫ਼ਿਕੇਟ ਜ਼ਰੂਰੀ ਕਰ ਦਿੱਤਾ ਹੈ ਤੇ ਇਸ ਫ਼ੈਸਲੇ ਨੇ ਵਿਦਿਆਰਥੀਆਂ ਦੇ ਨਾਲ ਮਾਪਿਆਂ ਦੀਆਂ ਪ੍ਰੇਸ਼ਾਨੀਆਂ ਵਧਾ ਦਿੱਤੀਆਂ ਹਨ | ਡੀ. ਟੀ. ਐੱਫ਼. ਆਗੂਆਂ ਨੇ ਕਿਹਾ ਸਿੱਖਿਆ ਬੋਰਡ ਦੀ ਇਸ ਸ਼ਰਤ ਕਾਰਨ ਬਹੁਤ ਸਾਰੇ ਵਿਦਿਆਰਥੀ ਦਾਖ਼ਲਾ ਲੈਣ ਤੋਂ ਅਯੋਗ ਹੋ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਹ ਫ਼ੈਸਲਾ ਜ਼ਮੀਨੀ ਪੱਧਰ ਦੇ ਹਾਲਾਤਾਂ ਦੇ ਅਨੁਕੂਲ ਨਹੀਂ ਹੈ ਕਿਉਂਕਿ ਜਿਥੇ ਬਹੁਤ ਸਾਰੇ ਬੱਚਿਆਂ ਕੋਲ ਜਨਮ ਸਰਟੀਫ਼ਿਕੇਟ ਨਹੀਂ ਹੈ ਉਥੇ ਬਹੁਤਿਆਂ ਕੋਲ ਹਸਪਤਾਲ ਜਾਂ ਕਿਸੇ ਹੋਰ ਸੰਸਥਾ ਵਲੋਂ ਜਾਰੀ ਹੱਥ ਲਿਖ਼ਤ ਸਰਟੀਫ਼ਿਕੇਟ ਹੀ ਹਨ | ਡੀ. ਟੀ. ਐੱਫ਼. ਆਗੂ ਹਰਜੀਤ ਸਿੰਘ ਸੁਧਾਰ ਤੇ ਗੁਰਦੀਪ ਸਿੰਘ ਹੇਰਾਂ ਨੇ ਖ਼ਦਸ਼ਾ ਪ੍ਰਗਟ ਕੀਤਾ ਕਿ ਇਸ ਫ਼ੈਸਲੇ ਕਾਰਨ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਕਾਫ਼ੀ ਘਟ ਸਕਦਾ ਹੈ |
ਜਥੇਬੰਦੀ ਦੇ ਬਲਾਕ ਸਕੱਤਰ ਜਗਵਿੰਦਰ ਸਿੰਘ ਅਕਾਲਗੜ੍ਹ, ਵਿੱਤ ਸਕੱਤਰ ਰਾਜ ਕੁਮਾਰ ਸੁਧਾਰ, ਰਣਜੀਤ ਸਿੰਘ ਰੁੜਕਾ, ਸੁਖਵਿੰਦਰ ਸਿੰਘ ਅੱਬੂਵਾਲ, ਸੁਖਜਿੰਦਰ ਸਿੰਘ ਸੁਧਾਰ, ਗੁਰਮਿੰਦਰ ਸਿੰਘ ਦਾਖਾ, ਧਰਮਜੀਤ ਸਿੰਘ ਬਾਰਦੇਕੇ ਨੇ ਕਿਹਾ ਕਿ ਇਸ ਸਰਟੀਫ਼ਿਕੇਟ ਨੂੰ ਬਨਾਉਣ ਖਾਤਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੁਵਿਧਾ ਕੇਂਦਰਾਂ ਦੀਆਂ ਲਾਈਨਾਂ ਵਿਚ ਲੱਗ ਕੇ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਵੇਗਾ | ਡੀ.ਟੀ.ਐੱਫ਼. ਦੇ ਸਮੂਹ ਆਗੂਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮੰਗ ਕੀਤੀ ਹੈ ਕਿ ਵਿਦਿਆਰਥੀ ਹਿਤਾਂ ਦਾ ਧਿਆਨ ਰੱਖਦੇ ਹੋਏ ਇਹ ਬੇਤੁਕਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਕਾਲਜ ਦਾ ਬੀ.ਸੀ.ਏ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਮਹਾਂਦੇਵ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24