13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

Ad Position 21
No active advertisement
ਅਜੀਤ ਡੈਸਕ 08-04-2026
ਭੂੰਦੜੀ, 7 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਨ੍ਹਾਂ ਦੇ ਭੋਗ ਪਾਉਣ ਉਪਰੰਤ ਸਮੂਹ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਰਧਾ ਭਾਵ ਨਾਲ ਹਾਜ਼ਰੀ ਭਰੀ ਅਤੇ ਪਰਮਾਤਮਾ ਅੱਗੇ ਆਪਣੀ ਕਿਰਪਾ ਬਣਾਈ ਰੱਖਣ ਦੀ ਅਰਦਾਸ ਕੀਤੀ | ਹੁਕਮਨਾਮਾ ਸਾਹਿਬ ਜੀ ਦੇ ਉਚਾਰਣ ਤੋਂ ਬਾਅਦ ਸੰਗਤ ਵਿੱਚ ਕੜਾਹ ਪ੍ਰਸ਼ਾਦਿ ਵਰਤਾਇਆ ਗਿਆ ਅਤੇ ਚਾਹ ਦਾ ਲੰਗਰ ਵੀ ਛਕਾਇਆ ਗਿਆ | ਸਕੂਲ ਦੀ ਪਿ੍ੰਸੀਪਲ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਵਿਦਿਅਕ ਵਰ੍ਹੇ ਵਿੱਚ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹਰ ਕੰਮ ਦੀ ਸ਼ੁਰੂਆਤ ਪਰਮਾਤਮਾ ਦੇ ਨਾਮ ਨਾਲ ਕਰਦੇ ਹਾਂ ਤਾਂ ਵਾਹਿਗੁਰੂ ਜੀ ਸਾਡੇ ਅੰਗ-ਸੰਗ ਰਹਿੰਦੇ ਹਨ ਅਤੇ ਸਾਨੂੰ ਸਫਲਤਾ ਬਖ਼ਸ਼ਦੇ ਹਨ | ਇਸ ਮੌਕੇ ਚੇਅਰਮੈਨ ਸ੍ਰ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ, ਵਾਈਸ ਪਿ੍ੰਸੀਪਲ ਪਿ੍ੰਸ ਰੂਪਲ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਨਮਸਕਾਰ ਕਰਦੇ ਹੋਏ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਅੰਤ ਵਿੱਚ ਸਭ ਨੂੰ ਨਵੇਂ ਵਿਦਿਅਕ ਵਰ੍ਹੇ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਸਾਂਝੇ ਸੱਦੇ 'ਤੇ ਲੁਧਿਆਣਾ ਦਿਹਾਤੀ ਸਰਕਲ ਦੀ ਚੇਤਨਾ ਕਨਵੈਨਸ਼ਨ ਅਗਲੀ ਖ਼ਬਰ ਸਿੱਧਵਾਂ ਕਾਲਜ ਦਾ ਬੀ.ਸੀ.ਏ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24