13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਿਜਲੀ ਮੁਲਾਜ਼ਮਾਂ ਵਲੋਂ ਸਾਂਝੇ ਸੱਦੇ 'ਤੇ ਲੁਧਿਆਣਾ ਦਿਹਾਤੀ ਸਰਕਲ ਦੀ ਚੇਤਨਾ ਕਨਵੈਨਸ਼ਨ

Ad Position 21
No active advertisement
ਅਜੀਤ ਡੈਸਕ 08-04-2026
ਮੁੱਲਾਂਪੁਰ-ਦਾਖਾ, 7 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪਾਵਰਕਾਮ ਦੀਆਂ ਪ੍ਰਮੁੱਖ ਜਥੇਬੰਦੀਆ ਜੁਆਇੰਟ ਫੋਰਮ ਏਕਤਾ ਮੰਚ, ਗਰਿੱਡ ਸਬ ਸਟੇਸ਼ਨ ਯੂਨੀਅਨ ਰਜਿ: 24, ਪੈਨਸ਼ਨਰ ਯੂਨੀਅਨ ਏਟਕ, ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਦੇ ਸਾਂਝੇ ਮੰਚ ਦੇ ਸੱਦੇ 'ਤੇ ਦਿਹਾਤੀ ਸਰਕਲ ਲੁਧਿਆਣਾ ਦੀ ਕਨਵੈਨਸ਼ਨ ਸਰਕਲ ਪ੍ਰਧਾਨ ਹਰਵਿੰਦਰ ਸਿੰਘ, ਪ੍ਰਧਾਨ ਤਰਲੋਚਨ ਸਿੰਘ, ਪ੍ਰਧਾਨ ਜਸਪ੍ਰੀਤ ਸਿੰਘ ਮਹਿਮਾਂ ਸਿੰਘ ਵਾਲਾ ਦੀ ਅਗਵਾਈ ਹੇਠ ਹੋਈ | ਗਿ੍ਡ ਸਬ ਸਟੇਸ਼ਨ ਯੂਨੀਅਨ ਪੰਜਾਬ ਪ੍ਰਧਾਨ ਜਸਵੀਰ ਸਿੰਘ, ਫੈੱਡਰੇਸ਼ਨ (ਏਟਕ) ਸੂਬਾ ਮੀਤ ਪ੍ਰਧਾਨ ਕਰਤਾਰ ਸਿੰਘ ਦੁਲੇਅ, ਜੋਨ ਕਨਵੀਨਰ ਚਰਨਜੀਤ ਸਿੰਘ ਟੀ.ਐਸ.ਯੂ, ਜੋਨ ਸਕੱਤਰ ਧਰਮਿੰਦਰ, ਹੋਰ ਮੌਜੂਦ ਰਹੇ | ਸਾਥੀ ਮੁਲਾਜ਼ਮਾਂ ਨੂੰ ਸੰਬੋਧਨ ਸਮੇਂ ਜਸਵੀਰ ਸਿੰਘ ਵਲੋਂ ਪਾਵਰਕਾਮ ਮੈਨਜਮੈਂਟ ਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਅਧੂਰੀਆਂ ਮੰਗਾਂ ਲਾਗੂ ਨਾ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਭਾਗ ਅੰਦਰ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੈਂਡਿੰਗ ਮਹਿਗਾਈ ਭੱਤਾ ਰਲੀਜ ਕਰਨ, ਸਕੇਲਾਂ ਦਾ ਬਕਾਇਆ ਯਕਮੁਸ਼ਤ ਦੇਣ, ਨਵੇਂ ਸਹਾਇਕ ਲਾਈਨਮੈਨ ਦੀ ਹੋਈ ਸਹਿਮਤੀ ਮੁਤਾਬਕ ਬੇਸਿਕ ਲਾਗੂ ਕਰਨ, ਨਵੀਂ ਭਰਤੀ ਮੁਲਾਜ਼ਮਾਂ ਤੇ ਛੇਵਾਂ ਪੇ ਸਕੇਲ ਦੇਣ, ਖਾਲੀ ਅਸਾਮੀਆਂ ਰੈਗੂਲਰ ਭਰਤੀ, ਹੋਰ ਮੰਗਾਂ ਨੂੰ ਲੈ ਕੇ ਵਿੱਢੇ ਸੰਘਰਸ਼ ਨੂੰ ਏਕਤਾ ਨਾਲ ਹੀ ਜਿੱਤਿਆ ਜਾ ਸਕਦਾ ਹੈ | ਦਿਹਾਤੀ ਸਰਕਲ ਸਮੁੱਚੇ ਮੈਂਬਰਾਂ ਵਲੋਂ 10 ਅਪ੍ਰੈਲ ਪਾਵਰਕਾਮ ਦੇ ਪਟਿਆਲਾ ਮੁੱਖ ਦਫ਼ਤਰ ਧਰਨੇ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ | ਇਸ ਸਮੇਂ ਫੈੱਡਰੇਸ਼ਨ ਏਟਕ ਵਲੋਂ ਜਗਮੋਹਣ ਸਿੰਘ, ਗਗਨਦੀਪ ਸਿੰਘ, ਮਨਜਿੰਦਰ ਸਿੰਘ, ਹਰਵਿੰਦਰ ਸਿੰਘ, ਸੁਖਦੇਵ ਸਿੰਘ, ਕਰਮਿੰਦਰ ਸਿੰਘ, ਗਰਮੀਤ ਸਿੰਘ, ਖੁਸ਼ਦੀਪ ਸਿੰਘ, ਜਸਵਿੰਦਰ ਸਿੰਘ, ਜਸਪਾਲ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ ਵਿਰਕ, ਗੌਰਵ ਭਾਰਦਵਾਜ, ਟੀ.ਐੱਸ.ਯੂ. ਵਲੋਂ ਦਲਜੀਤ ਸਿੰਘ, ਮਨਮੋਹਣ ਸਿੰਘ, ਅਵਤਾਰ ਸਿੰਘ ਕਲੇਰ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਗਿ੍ਡ ਸਬ ਸਟੇਸ਼ਨ ਯੂਨੀਅਨ ਆਗੂ ਡਵੀਜਨ ਪ੍ਰਧਾਨ ਕੇਵਲ ਕਿ੍ਸ਼ਨ, ਮੀਤ ਪ੍ਰਧਾਨ ਤੇਜਿੰਦਰ ਸਿੰਘ, ਹੋਰਾਂ ਵਲੋਂ ਵੀ ਸੰਬੋਧਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਪਿੰਡ ਬੁਰਜ ਹਕੀਮਾਂ ਵਿਖੇ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
Ad Position 24