ਰਾਏਕੋਟ, 7 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਹਾਈ ਸਕੂਲ ਪਿੰਡ ਬੁਰਜ ਹਕੀਮਾਂ ਵਿਖੇ ਸਾਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਅਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਬਲਤੇਜ਼ ਸਿੰਘ ਸਰਾਂ ਨੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇਵੀਂ ਜਮਾਤ ਵਿਚੋਂ ਜਸਪ੍ਰੀਤ ਨੇ ਪਹਿਲਾਂ ਸਥਾਨ, ਸਹਿਜਵੀਰ ਨੇ ਦੂਜਾ ਤੇ ਤਲਵਿੰਦਰ ਕੌਰ ਨੇ ਤੀਜਾ ਸਥਾਨ, ਸੱਤਵੀਂ ਜਮਾਤ ਵਿੱਚੋਂ ਕਮਲਜੀਤ ਕੌਰ ਨੇ ਪਹਿਲਾ, ਮਨਮੀਤ ਕੌਰ ਦਿਉਲ ਨੇ ਦੂਜਾ ਤੇ ਅਮਨਜੋਤ ਕੌਰ ਨੇ ਤੀਜੀ ਪੁਜੀਸ਼ਨ ਅਤੇ ਨੌਵੀਂ ਜਮਾਤ ਦੇ ਨਤੀਜੇ ਵਿੱਚੋਂ ਰਮਨਪ੍ਰੀਤ ਕੌਰ ਨੇ ਪਹਿਲੀ ਪੁਜੀਸ਼ਨ, ਸੁਖਰਾਜ ਸਿੰਘ ਨੇ ਦੂਜੀ ਤੇ ਖੁਸ਼ਪ੍ਰੀਤ ਕੌਰ ਨੇ ਤੀਜੀ ਪੁਜੀਸ਼ਨ ਹਾਸਲ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ | ਇਸ ਨਤੀਜਿਆਂ ਵਿੱਚ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਸਕੂਲ ਐੱਸ.ਐੱਮ.ਸੀ ਕਮੇਟੀ ਚੇਅਰਪਰਸਨ ਕਿਰਨਦੀਪ ਕੌਰ, ਮੁੱਖ ਅਧਿਆਪਕ ਬਲਤੇਜ਼ ਸਿੰਘ ਤੇ ਸਰਪੰਚ ਸਰਬਜੀਤ ਸਿੰਘ ਬੁਰਜ ਹਕੀਮਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਚ ਬਲਜਿੰਦਰ ਸਿੰਘ ਬਿੱਟੂ, ਪੰਚ ਕੁਲਦੀਪ ਕੌਰ, ਪੰਚ ਜਸਪ੍ਰੀਤ ਕੌਰ, ਪੰਚ ਭੁਪਿੰਦਰ ਕੌਰ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ ਗਰੇਵਾਲ, ਗੁਰਮੁੱਖ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਇਰਫਾਕ ਖਾਂ, ਗੁਲਸ਼ਨ ਕੁਮਾਰ, ਮਨਦੀਪ ਕੌਰ, ਰੁਪਿੰਦਰ ਕੌਰ ਆਦਿ ਹਾਜ਼ਰ ਸਨ |