ਰਾਏਕੋਟ, 7 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪਲਾਸਟਿਕ ਪ੍ਰਦੂਸ਼ਣ ਦੇ ਵਧ ਰਹੇ ਖ਼ਤਰੇ ਨੂੰ ਮੱਦੇਨਜ਼ਰ ਰੱਖਦਿਆਂ ਪਿ੍ੰਸੀਪਲ ਡਾ. ਰਜਨੀ ਬਾਲਾ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਵਲੋਂ ਇਕ ਜਾਗਰੂਕਤਾ ਰੈਲੀ ਦਾ ਆਯੋਜਿਨ ਕੀਤਾ ਗਿਆ | ਇਸ ਰੈਲੀ ਦਾ ਪ੍ਰਮੁੱਖ ਉਦੇਸ਼ ਲੋਕਾਂ ਨੂੰ ਪਲਾਸਟਿਕ ਦੇ ਨੁਕਸਾਨਾਂ ਬਾਰੇ ਜਾਣੂੰ ਕਰਵਾਉਣਾ ਅਤੇ ਪਲਾਸਟਿਕ ਦੀ ਵਰਤੋਂ 'ਤੇ ਰੋਕ ਲਗਾਉਣ ਲਈ ਪ੍ਰੇਰਿਤ ਕਰਨਾ ਸੀ | ਇਸ ਰੈਲੀ ਵਿਚ ਵਿਦਿਆਰਥੀਆਂ ਤੇ ਅਧਿਆਪਕ ਵਰਗ ਨੇ ਉਤਸ਼ਾਹ ਤੇ ਜ਼ਿੰੰਮੇਵਾਰੀ ਨਾਲ ਭਾਗ ਲਿਆ | 'ਪਲਾਸਟਿਕ ਨੂੰ ਤਿਆਗੋ', ਪਰਿਆਵਰਨ ਦੀ ਸੰਭਾਲ ਕਰੋ' ਵਰਗੇ ਸੰਦੇਸ਼ਾਂ ਨਾਲ ਭਰੇ ਪਲੇਅ ਕਾਰਡ ਅਤੇ ਬੈਂਨਰਾਂ ਰਾਹੀਂ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ | ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦੀ ਹੋਈ ਵਾਪਸ ਕਾਲਜ ਪੁੱਜੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਰਜਨੀ ਬਾਲਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਸਾਡੇ ਜੀਵਨ ਅਤੇ ਕੁਦਰਤ ਲਈ ਖ਼ਤਰਨਾਕ ਹੈ | ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕਾਗਜ਼ ਦੇ ਥੈਲਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀ ਰਾਜਿੰਦਰ ਕੌੜਾ, ਜਨਰਲ ਸਕੱਤਰ ਸ੍ਰੀ ਸੁਨੀਲ ਸ਼ਰਮਾ ਅਤੇ ਪਿ੍ੰਸੀਪਲ ਡਾ. ਰਜਨੀ ਬਾਲਾ ਨੇ ਈਕੋ ਕਲੱਬ ਦੇ ਇੰਚਾਰਜ ਮਿਸ ਜਸਪ੍ਰੀਤ ਕੌਰ ਅਤੇ ਮਿਸ ਜਸਮੀਤ ਕੌਰ ਦੀ ਇਸ ਉੱਦਮ ਲਈ ਭਰਪੂਰ ਸ਼ਲਾਘਾ ਕੀਤੀ |