20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸੀਟੂ ਵਲੋਂ ਅਮਰੀਕੀ ਸਾਮਰਾਜ ਦੇ ਨਾਦਰਸ਼ਾਹੀ ਰਵੱਈਏ ਦੀ ਸਖ਼ਤ ਨਿਖੇਧੀ

Ad Position 21
No active advertisement
ਅਜੀਤ ਡੈਸਕ 09-04-2026
• 12 ਤੱਕ ਅਮਰੀਕੀ ਸਾਮਰਾਜ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਹਿਣਗੇ-ਕਾਮਰੇਡ ਦਲਜੀਤ ਗੋਰਾ
ਰਾਏਕੋਟ, 8 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਵਰਲਡ ਫੈੱਡਰੇਸ਼ਨ ਆਫ਼ ਟਰੇਡ ਯੂਨੀਅਨ ਦੇ ਸੱਦੇ 'ਤੇ ਅਤੇ ਸੀਟੂ ਪੰਜਾਬ ਦੇ ਫ਼ੈਸਲੇ ਅਨੁਸਾਰ ਤਹਿਰੀਨ ਵਿਚ ਸੀਟੂ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਵੱਖ-ਵੱਖ ਜਥੇਬੰਦੀਆਂ ਨੇ ਇਕੱਠੇ ਹੋ ਕੇ ਕਿਊਬਾ ਦੇ ਨਾਲ ਆਪਣੀ ਇੱਕਮੁੱਠਤਾ ਦਿਖਾਉਂਦੇ ਹੋਏ ਸਾਮਰਾਜੀ ਅਮਰੀਕਾ ਦੀ ਸਖ਼ਤ ਨਿਖੇਧੀ ਕੀਤੀ | ਇਸ ਮੌਕੇ ਰੁਲਦਾ ਸਿੰਘ ਗੋਬਿੰਦਗੜ੍ਹ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਗੁਰੀਲਾ ਨਗਰ ਰਾਏਕੋਟ ਵਿਖੇ ਹੋਈ ਮੀਟਿੰਗ ਵਿਚ ਸੀਟੂ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਸਮਾਜਵਾਦੀ ਅਮਰੀਕਾ ਕਿਊਬਾ 'ਤੇ ਆਰਥਿਕ ਪਾਬੰਦੀਆਂ ਲਗਾ ਕੇ ਉਸ ਨੂੰ ਝੁਕਾਉਣ ਦਾ ਅਸਫ਼ਲ ਯਤਨ ਕਰ ਰਿਹਾ ਹੈ | ਅਮਰੀਕਾ ਦਾ ਰਾਸ਼ਟਰਪਤੀ ਕਿਊਬਾ ਨੂੰ ਆਪਣੇ ਨਾਲ ਰਲਾਉਣ ਦਾ ਹਰ ਸੰਭਵ ਯਤਨ ਕਰ ਰਿਹਾ ਹੈ, ਰਾਸ਼ਟਰ ਜਨਰਲ ਅਸੈਂਬਲੀ ਵਿਚ ਮਤੇ ਦੇ ਭਾਰੀ ਬਹੁਮਤ ਦੇ ਵਿਰੋਧ ਦੇ ਬਾਵਜੂਦ ਅਮਰੀਕਾ ਕਿਊਬਾ ਉੱਪਰ ਆਰਥਿਕ ਪਾਬੰਦੀਆਂ ਜਾਰੀ ਰੱਖ ਰਿਹਾ ਹੈ | ਉਨ੍ਹਾਂ ਦੱਸਿਆ ਕਿ 12 ਅਪ੍ਰੈਲ ਤੱਕ ਸਾਮਰਾਜੀ ਅਮਰੀਕਾ ਦੇ ਵਿਰੋਧ ਵਿਚ ਲਗਾਤਾਰ ਵਿਰੋਧ ਕੀਤਾ ਜਾਵੇਗਾ | ਇਹ ਵੀ ਫ਼ੈਸਲਾ ਕੀਤਾ ਗਿਆ ਕਿ 14 ਅਪ੍ਰੈਲ ਨੂੰ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਜਾਵੇਗਾ | ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਡਾ: ਪ੍ਰਕਾਸ਼ ਸਿੰਘ ਬਰ੍ਹਮੀ, ਰਾਜਜਸਵੰਤ ਸਿੰਘ ਜੋਗਾ, ਪਿ੍ਤਪਾਲ ਸਿੰਘ ਬਿੱਟਾ, ਭੁਪਿੰਦਰ ਸਿੰਘ ਗੋਬਿੰਦਗੜ੍ਹ, ਸਨੀ ਸਿੰਘ ਰਾਏਕੋਟ, ਗੁਰਦੀਪ ਸਿੰਘ, ਕਰਮ ਚੰਦ ਬੁਰਜ ਹਕੀਮਾਂ, ਗੁਰਮੁਖ ਸਿੰਘ ਬੱਸੀਆਂ, ਗੁਰਦੀਪ ਸਿੰਘ, ਬਹਾਦਰ ਸਿੰਘ ਨੂਰਪੁਰਾ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੱਗਾ ਜਗਵੰਤ ਸਿੰਘ ਈਸੇਵਾਲ ਭਰਾਵਾਂ ਨੂੰ ਸਦਮਾ, ਪਿਤਾ ਦਾ ਦਿਹਾਂਤ-ਸਸਕਾਰ ਅੱਜ ਅਗਲੀ ਖ਼ਬਰ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮਹਾਨ ਨਗਰ ਕੀਰਤਨ ਕੱਢਿਆ ਜਾਵੇਗਾ
Ad Position 24