20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਕਲਾਂ 'ਚ ਸਾਲਾਨਾ ਇਨਾਮ ਵੰਡ ਸਮਾਰੋਹ

Ad Position 21
No active advertisement
ਅਜੀਤ ਡੈਸਕ 09-04-2026
ਪੱਖੋਵਾਲ/ਸਰਾਭਾ, 8 ਅਪ੍ਰੈਲ (ਖੁਸ਼ਵਿੰਦਰ ਸਿੰਘ ਸਰਾਭਾ)-ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਕਲਾਂ 'ਚ ਬਰਕਤ ਵੈੱਲਫੇਅਰ ਸੋਸਾਇਟੀ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਪੜ੍ਹਾਈ 'ਚ ਮੱਲਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਤੇ ਸਮੁੱਚੀ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮਹਿਮਾਨ ਬੀ.ਪੀ.ਈ.ਓ ਮਨਜੀਤ ਸਿੰਘ ਨੇ ਸਕੂਲ ਦੇ ਚੰਗੇ ਨਤੀਜਿਆ ਲਈ ਸਮੁਚੇ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਬਰਕਤ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਾਈਕਲ ਤੇ ਹੋਰ ਸਮੱਗਰੀ ਉਨ੍ਹਾਂ ਦੀ ਹੌਂਸਲਾਂ ਅਫ਼ਜਾਈ ਕੀਤੀ ਹੈ, ਜਿਸ ਸਦਕਾ ਵਿਦਿਆਰਥੀਆ ਦੀ ਪੜ੍ਹਾਈ 'ਚ ਰੁਚੀ ਵਧੇਗੀ ਤੇ ਹੋਰ ਵੀ ਸਾਰਥਕ ਨਤੀਜੇ ਨਿੱਕਲਣਗੇ | ਅੰਤ 'ਚ ਮੈਡਮ ਸਰਬਜੀਤ ਕੌਰ ਸੈਂਟਰ ਹੈੱਡ ਟੀਚਰ ਨੇ ਬਾਹਰੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਜਦਕਿ ਸਕੂਲ ਮੁਖੀ ਸ: ਜਸਵੰਤ ਸਿੰਘ ਨੇ ਬਰਕਤ ਵੈੱਲਫੇਅਰ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਭੇਟ ਕੀਤੇ | ਇਸ ਮੌਕੇ ਬੀ.ਆਰ.ਸੀ ਮਨਜੀਤ ਸਿੰਘ ਗਰੇਵਾਲ, ਗੁਰਮੀਤ ਸਿੰਘ, ਅਮਰਦੀਪ ਸਿੰਘ, ਮੈਡਮ ਰੁਪਾਲੀ, ਜੀਤ ਰਾਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇ 'ਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ-ਹਰਪ੍ਰੀਤ ਸਿੰਘ ਸਿੰਮਕ ਅਗਲੀ ਖ਼ਬਰ ਵਿਧਾਇਕ ਇਯਾਲੀ ਨਾਲ ਉਨ੍ਹਾਂ ਦੇ ਭਾਣਜੇ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ
Ad Position 24