ਭੂੰਦੜੀ, 8 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ (ਹੰਬੜਾਂ-ਲੁਧਿਆਣਾ ਰੋਡ) ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਜੂਨੀਅਰ ਵਿੰਗ ਦੇ ਨੰਨ੍ਹੇ-ਮੁੰਨੇ ਬੱਚਿਆਂ ਦਾ ਫੁੱਲਾਂ ਦੀ ਵਰਖਾ ਕਰਕੇ ਭਰਪੂਰ ਸਵਾਗਤ ਕੀਤਾ ਗਿਆ | ਇਸ ਸਮਾਗਮ ਦੀ ਅਗਵਾਈ ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਵਲੋਂ ਕੀਤੀ ਗਈ | ਇਸ ਮੌਕੇ ਪਹਿਲੀ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸੁੰਦਰ ਸਵਾਗਤੀ ਗੀਤ ਅਤੇ ਰੰਗਾਰੰਗ ਡਾਂਸ ਪੇਸ਼ ਕਰਕੇ ਸਮਾਗਮ ਨੂੰ ਰੌਣਕਮਈ ਬਣਾਇਆ ਗਿਆ | ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਫੁੱਲ ਭੇਟ ਕਰਕੇ ਅਤੇ ਫੁੱਲਾਂ ਦੀ ਵਰਖਾ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿਸ ਨਾਲ ਬੱਚਿਆਂ ਵਿਚ ਖੁਸ਼ੀ ਅਤੇ ਉਤਸ਼ਾਹ ਦੇਖਣਯੋਗ ਸੀ | ਬੱਚਿਆਂ ਦਾ ਮੂੰਹ ਮਿੱਠਾ ਕਰਨ ਲਈ ਬਿਸਕੁਟ, ਟਾਫ਼ੀਆਂ ਅਤੇ ਮਠਿਆਈ ਵੀ ਵੰਡੀਆਂ ਗਈਆਂ, ਜਦਕਿ ਸੈਲਫ਼ੀ ਸਟੈਂਡ 'ਤੇ ਯਾਦਗਾਰੀ ਤਸਵੀਰਾਂ ਵੀ ਖਿੱਚੀਆਂ ਗਈਆਂ | ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਦੱਸਿਆ ਕਿ ਸਕੂਲ ਵਿਚ ਅੰਗਰੇਜ਼ੀ ਮਾਧਿਅਮ ਦੇ ਨਾਲ-ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਘਰ ਵਰਗਾ ਮਾਹੌਲ ਦੇਣ ਲਈ ਯਤਨ ਕੀਤੇ ਜਾਂਦੇ ਹਨ ਅਤੇ 'ਖੇਡ-ਖੇਡ ਵਿਚ ਸਿੱਖੋ' ਵਿਧੀ ਰਾਹੀਂ ਪੜ੍ਹਾਈ ਕਰਵਾਈ ਜਾਂਦੀ ਹੈ ਤਾਂ ਜੋ ਬੱਚੇ ਆਸਾਨੀ ਨਾਲ ਸਿੱਖ ਸਕਣ ਅਤੇ ਸਕੂਲ ਨਾਲ ਜੁੜ ਸਕਣ | ਇਸ ਮੌਕੇ ਚੇਅਰਮੈਨ ਪ੍ਰਗਟ ਸਿੰਘ ਸੰਘਾ ਅਤੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਨੇ ਵੀ ਬੱਚਿਆਂ ਨੂੰ ਨਵੇਂ ਸਿੱਖਿਆਕ ਜੀਵਨ ਦੀ ਸ਼ੁਰੂਆਤ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਅਤੇ ਸੁਨਹਿਰੀ ਭਵਿੱਖ ਹੀ ਸੰਸਥਾ ਦੀ ਪਹਿਲ ਹੈ |