ਸਿੱਧਵਾਂ ਬੇਟ, 8 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਨਗਰ ਸਲੇਮਪੁਰਾ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ ਹਿੰਦ ਦੀ ਚਾਦਰ ਨੌਂਵੀਂ ਪਾਤਿਸ਼ਾਹੀ ਸਾਹਿਬ 'ਸ੍ਰੀ ਗੁਰੂ ਤੇਗ ਬਹਾਦਰ ਜੀ' ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ | ਗੁਰਦੁਆਰਾ ਸਾਹਿਬ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਆਨੰਦਪਰ ਸਾਹਿਬ ਲੰਗਰ ਕਮੇਟੀ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਆਖੰਡ ਪਾਠਾਂ ਦੇ ਭੋਗ ਪਾਏ ਗਏ ਅਰਦਾਸ ਉਪਰੰਤ ਭਾਈ ਸੁਖਪ੍ਰੀਤ ਸਿੰਘ ਖ਼ਾਲਸਾ ਦੇ ਢਾਡੀ ਜੱਥੇ ਅਤੇ ਭਾਈ ਸੁਰਿੰਦਰਪਾਲ ਸਿੰਘ ਹਵਾਸ ਦੇ ਕੀਰਤਨੀ ਜੱਥੇ ਨੂੰ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਨੂੰ ਗੁਰੂਆਂ ਵਲੋਂ ਦਰਸਾਏ ਮਾਰਗ ਦੇ ਪਾਂਧੀ ਬਨਣ ਦੀ ਅਪੀਲ ਕੀਤੀ | ਸੰਗਤਾਂ ਲਈ ਤਿੰਨੇ ਦਿਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ | ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਕਾਕਾ, ਭਾਈ ਗੁਰਦੀਪ ਸਿੰਘ ਬੁੱਟਰ, ਭਾਈ ਸਵਰਨਜੀਤ ਸਿੰਘ ਸਿੱਧੂ, ਭਾਈ ਬਲਦੇਵ ਸਿੰਘ ਬੱਸੀ, ਭਾਈ ਰਣਜੀਤ ਸਿੰਘ ਗਿੱਲ ਸਮੇਤ ਹੋਰ ਸੰਗਤਾਂ ਨੇ ਸੇਵਾ ਦੇ ਕੁੰਭ ਵਿਚ ਆਪਣਾ ਬਣਦਾ ਯੋਗਦਾਨ ਪਾਇਆ |