ਜਗਰਾਉਂ, 8 ਅਪ੍ਰੈਲ (ਗੁਰਦੀਪ ਸਿੰਘ ਮਲਕ)-ਪੁਲਿਸ ਥਾਣਾ ਸਿਟੀ ਜਗਰਾਉਂ ਵਲੋਂ ਇਕ ਕਥਿਤ ਦੋਸ਼ੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਪਰਵਿੰਦਰ ਸਿੰਘ ਰਾਏ ਨੇ ਦੱਸਿਆ ਕਿ ਹੌਲਦਾਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਅੱਡਾ ਰਾਏਕੋਟ ਵਿਖੇ ਨਾਕਾ ਲਾਇਆ ਹੋਇਆ ਸੀ, ਜਿਥੇ ਮੁਖਬਰ ਨੇ ਇਤਲਾਹ ਦਿੱਤੀ ਕਿ ਮੋਨੂੰ ਉਰਫ਼ ਗਾਂਧੀ ਪੁੱਤਰ ਵਣਜਾਰਾ ਵਾਸੀ ਗਾਂਧੀ ਨਗਰ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਉਹ ਇਸ ਮੌਕੇ ਸਾਇੰਸ ਕਾਲਜ ਨਜ਼ਦੀਕ ਹੈਰੋਇਨ ਵੇਚਣ ਲਈ ਗਾਹਕ ਦੀ ਉਡੀਕ ਕਰ ਰਿਹਾ ਹੈ | ਜਿਸ 'ਤੇ ਤੁਰੰਤ ਹੌਲਦਾਰ ਬਲਵਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਨਾਲ ਮਿਲ ਕੇ ਦੋਸ਼ੀ ਨੂੰ ਕਾਬੂ ਕਰ ਲਿਆ, ਜਿਸ ਕੋਲੋਂ 18 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਜਿਸ ਦੇ ਖ਼ਿਲਾਫ਼ ਥਾਣਾ ਸਿਟੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ |