19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਿੰਡ ਗੋਬਿੰਦਗੜ੍ਹ ਵਿਖੇ ਨਿਰਮਾਣ ਅਧੀਨ ਸਿਵਲ ਡਿਸਪੈਂਸਰੀ ਦੇ ਲੈਂਟਰ ਪਾਉਣ ਦੀ ਰਸਮੀ ਸ਼ੁਰੂਆਤ ਕਰਵਾਈ

Ad Position 21
No active advertisement
ਅਜੀਤ ਡੈਸਕ 09-04-2026
• ਹਰ ਵਰਗ ਦੇ ਲੋਕਾਂ ਨੂੰ ਡਿਸਪੈਂਸਰੀ ਤੋਂ ਸਹੂਲਤ ਮਿਲੇਗੀ-ਸਰਪੰਚ ਜਗਜੀਤ ਸਿੰਘ ਮਾਂਗਟ
ਰਾਏਕੋਟ, 8 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਪਿੰਡ ਗੋਬਿੰਦਗੜ੍ਹ ਵਿਖੇ ਨਿਰਮਾਣ ਅਧੀਨ ਸਿਵਲ ਡਿਸਪੈਂਸਰੀ ਦੇ ਲੈਂਟਰ ਪਾਉਣ ਦੇ ਕੰਮ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਗ੍ਰਾਮ ਪੰਚਾਇਤ ਗੋਬਿੰਦਗੜ੍ਹ ਤੇ ਮੋਹਤਵਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਪਿੰਡ-ਪਿੰਡ ਪੱਧਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਜਗਜੀਤ ਸਿੰਘ ਗੋਬਿੰਦਗੜ੍ਹ ਨੇ ਆਖਿਆ ਕਿ ਨਿਰਮਾਣ ਕਾਰਜ ਵਿਚ ਪੂਰੀ ਪਾਰਦਰਸ਼ਤਾ ਰੱਖੀ ਜਾਵੇਗੀ ਅਤੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ |
ਉਨ੍ਹਾਂ ਕਿਹਾ ਕਿ ਸਿਵਲ ਡਿਸਪੈਂਸਰੀ ਬਣਨ ਨਾਲ ਬਜ਼ੁਰਗਾਂ, ਬੱਚਿਆਂ ਤੇ ਮਰੀਜ਼ਾਂ ਨੂੰ ਸ਼ਹਿਰ ਜਾਣ ਦੀ ਖ਼ੱਜ਼ਲ-ਖੁਆਰੀ ਤੋਂ ਰਾਹਤ ਮਿਲੇਗੀ | ਇਸ ਮੌਕੇ ਪੰਚ ਜਿੰਦਰ ਸਿੰਘ ਸੂਬੇਦਾਰ, ਪੰਚ ਸੁਖਵਿੰਦਰ ਸਿੰਘ ਕੀਤੂ, ਪੰਚ ਕੁਲਦੀਪ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਕਿਰਨਜੀਤ ਕੌਰ, ਪੰਚ ਅਮਰਜੀਤ ਕੌਰ, ਨੰਬਰਦਾਰ ਗੁਰਬਚਨ ਸਿੰਘ ਗਿੱਲ, ਅਵਤਾਰ ਸਿੰਘ ਧਾਲੀਵਾਲ, ਗਿਆਨ ਸਿੰਘ ਸੂਮਲ ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ, ਜਸਵੀਰ ਸਿੰਘ ਜੱਸਾ, ਸੁਖਦੇਵ ਸਿੰਘ ਮਾਂਗਟ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ, ਸੁਖਬੀਰ ਸਿੰਘ ਧਾਲੀਵਾਲ, ਹਰਦੇਵ ਸਿੰਘ ਚੀਮਾ, ਸਾਬਕਾ ਪੰਚ ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਾਭਾ 'ਚ ਹਾਈਵੇਅ ਪੀੜਤ ਕਿਸਾਨਾਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ 18 ਗ੍ਰਾਮ ਹੈਰੋਇਨ ਸਮੇਤ ਕਾਬੂ
Ad Position 24