19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚ: ਸਿੰਮਕ ਦੀ ਅਗਵਾਈ ਵਿਚ ਹਲਕੇ 'ਚ ਪਾਰਟੀ ਮਜ਼ਬੂਤ ਹੋਈ-ਭੈਰੋਮੁੰਨਾ/ਚੀਮਾ/ਬਾਠ

Ad Position 21
No active advertisement
ਅਜੀਤ ਡੈਸਕ 09-04-2026
ਹੰਬੜਾਂ, 8 ਅਪ੍ਰੈਲ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਖੂ ਅੱਖ ਨਾਲ ਵਿਧਾਨ ਸਭਾ ਹਲਕਾ ਗਿੱਲ 'ਚ ਬਹੁਤ ਹੀ ਮਿਹਨਤੀ ਤੇ ਨਿੱਘੇ ਸੁਭਾਅ ਦੇ ਮਾਲਕ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਲਗਾ ਕੇ ਵਰਕਰਾਂ ਦੇ ਦਿੱਲ ਜਿੱਤੇ ਹਨ ਤੇ ਹਲਕਾ ਇੰਚਾਰਜ ਸਿੰਮਕ ਦੀ ਅਗਵਾਈ 'ਚ 2027 'ਚ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਵਰਕਰ ਪੱਬਾਂ ਭਾਰ ਹੋ ਚੁੱਕੇ ਹਨ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਆਗੂ ਅਵਤਾਰ ਸਿੰਘ ਤਾਰੀ ਚੀਮਾ ਅਤੇ ਅਕਾਲੀ ਆਗੂ ਪੰਚ ਗੁਰਚਰਨ ਸਿੰਘ ਬਾਠ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਹੱਕ 'ਚ ਹਵਾ ਬਣ ਚੁੱਕੀ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ ਤੇ ਵੱਡੀ ਗਿਣਤੀ 'ਚ ਪਾਰਟੀ ਲੀਡਰਸ਼ਿਪ ਇੱਕ ਪਲੇਟਫਾਰਮ 'ਤੇ ਇਕੱਠੀ ਹੋ ਰਹੀ ਹੈ ਜੋ ਕਿ ਪੰਜਾਬ ਦੇ ਹਿੱਤਾਂ 'ਚ ਚੰਗੀ ਗੱਲ ਹੋਵੇਗੀ | ਭੈਰੋਮੁੰਨਾਂ, ਚੀਮਾ ਨੇ ਹਲਕਾ ਗਿੱਲ ਦੇ ਵਰਕਰਾਂ ਨੂੰ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੇ ਹੱਕ 'ਚ ਹੁਣੇ ਤੋਂ ਡਟਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਭੂਪਿੰਦਰ ਸਿੰਘ ਮਠਾੜੂ, ਮੇਜਰ ਸਿੰਘ ਚੀਮਾ, ਕਪੂਰ ਸਿੰਘ ਘੁੰਮਣ, ਪੰਚ ਖੁਸ਼ਪ੍ਰੀਤ ਸਿੰਘ ਥਿੰਦ, ਦਾਰਾ ਸਿੰਘ ਤੂਰ, ਪਿੰਦਰ ਧਾਲੀਵਾਲ, ਜਸਵੀਰ ਸਿੰਘ ਰਾਣਾ, ਬਲਵਿੰਦਰ ਸਿੰਘ ਭੈਰੋਮੁੰਨਾਂ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਰਾਏਕੋਟ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਾਭਾ 'ਚ ਹਾਈਵੇਅ ਪੀੜਤ ਕਿਸਾਨਾਂ ਦੀ ਅਹਿਮ ਮੀਟਿੰਗ
Ad Position 24