ਰਾਏਕੋਟ, 8 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲਾ ਪੱਧਰੀ ਇਕਾਈ 'ਚ ਵਿਸਥਾਰ ਕਰਨ ਤਹਿਤ ਜਲਦ ਜ਼ਿਲਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ 4 ਵਿਧਾਨ ਸਭਾ ਹਲਕਿਆਂ ਨਾਲ ਸਬੰਧਿਤ ਟਕਸਾਲੀ ਅਕਾਲੀ ਵਰਕਰਾਂ ਨੂੰ ਸ਼ਾਮਿਲ ਕੀਤਾ ਜਾਵੇਗਾ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਦੱਸਿਆ ਕਿ ਜਲਦ ਹੀ ਵਿਧਾਨ ਸਭਾ ਹਲਕਾ ਰਾਏਕੋਟ, ਜਗਰਾਉਂ, ਗਿੱਲ ਤੇ ਦਾਖਾ ਦੇ ਪਿੰਡਾਂ ਤੇ ਸ਼ਹਿਰਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰਾਂ ਨੂੰ ਜ਼ਿਲਾ ਪੱਧਰ ਦੀ ਇਕਾਈ ਵਿੱਚ ਸ਼ਾਮਿਲ ਕਰਨ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰੀ ਝੰਡੀ ਮਿਲ ਚੁੱਕੀ ਹੈ | ਉਨਾਂ ਕਿਹਾ ਕਿ ਚਾਰਾਂ ਹਲਕਿਆਂ ਦੇ ਟਕਸਾਲੀ ਵਰਕਰਾਂ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ਨਾਮ ਇਕੱਠੇ ਕਰ ਲਏ ਜਾਣਗੇ, ਜਿਸ ਦੇ ਬਾਅਦ ਜ਼ਿਲਾ ਪੱਧਰੀ ਇਕਾਈ ਦਾ ਐਲਾਨ ਕੀਤਾ ਜਾਵੇਗਾ ਤਾਂ ਜੋ ਅਗਾਮੀ ਵਿਧਾਨ ਸਭਾ ਚੋਣ-2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹਰ ਹਲਕੇ ਤੋਂ ਸਹਿਯੋਗ ਲਿਆ ਜਾ ਸਕੇ |