19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਆੜ੍ਹਤੀਆਂ ਦੇ ਵਫ਼ਦ ਵਲੋਂ ਡੀ. ਐੱਸ. ਪੀ. ਰਾਏਕੋਟ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 09-04-2026
ਰਾਏਕੋਟ, 8 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀਆਂ ਵਿਚ ਆੜ੍ਹਤੀਆਂ ਭਾਈਚਾਰੇ ਵਲੋਂ ਸੂਬਾ ਪੱਧਰ 'ਤੇ ਹੜਤਾਲ ਦਾ ਪ੍ਰੋਗਰਾਮ 1 ਅਪ੍ਰੈਲ ਤੋਂ ਉਲੀਕਿਆ ਹੋਇਆ ਹੈ | ਜਿਸ ਦੇ ਸਬੰਧ ਵਿਚ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਸਮੇਤ ਦਾਣਾ ਮੰਡੀ ਰਾਏਕੋਟ ਦੇ ਹੋਰਨਾਂ ਆੜ੍ਹਤੀਆਂ ਨਾਲ ਸਬ-ਡਵੀਜ਼ਨ ਰਾਏਕੋਟ ਦੇ ਡੀ.ਐੱਸ.ਪੀ ਹਰਜਿੰਦਰ ਸਿੰਘ ਵਲੋਂ ਮੀਟਿੰਗ ਕੀਤੀ ਗਈ | ਜਿਸ ਦੌਰਾਨ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਤੇ ਹਾਜ਼ਰ ਆੜ੍ਹਤੀਆਂ ਨੇ ਡੀ.ਐੱਸ.ਪੀ ਸਾਹਿਬਾਨ ਨੂੰ ਭਰੋਸਾ ਦਿਵਾਇਆ ਕਿ ਉਹ ਰਾਏਕੋਟ ਸਮੇਤ ਮਾਰਕੀਟ ਕਮੇਟੀ ਰਾਏਕੋਟ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਵਿਚ ਬਿਲਕੁੱਲ ਹੜਤਾਲ ਨਹੀਂ ਕਰਨਗੇ | ਉਹ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਨੂੰ ਵੇਚਣ ਦਾ ਪੂਰਾ ਪ੍ਰਬੰਧ ਕਰਨਗੇ | ਉਨ੍ਹਾਂ ਆਖਿਆ ਕਿ ਕੁਝ ਆੜ੍ਹਤੀਆਂ ਵਲੋਂ ਕਮਿਸ਼ਨ ਵਧਾਉਣ ਦੇ ਮੁੱਦੇ 'ਤੇ ਕਿਸਾਨਾਂ ਤੇ ਪੰਜਾਬ ਸਰਕਾਰ ਦਾ ਸੋਸ਼ਣ ਕੀਤਾ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਪੁੱਜਣ ਤਾਂ ਜੋ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰੀ ਰੇਟਾਂ ਉੱਪਰ ਵੇਚ ਕੇ ਬਣਦੀ ਜ਼ਿੰਮੇਵਾਰੀ ਨੂੰ ਨਿਭਾਇਆ ਜਾ ਸਕੇ | ਇਸ ਮੌਕੇ ਡੀ.ਐੱਸ.ਪੀ ਹਰਜਿੰਦਰ ਸਿੰਘ ਨੇ ਆੜ੍ਹਤੀਆਂ ਭਾਈਚਾਰੇ ਨੂੰ ਵਿਸਵਾਸ਼ ਦਿਵਾਇਆ ਕਿ ਦਾਣਾ ਮੰਡੀਆਂ ਵਿਚ ਆੜ੍ਹਤੀਆਂ ਭਾਈਚਾਰੇ ਤੇ ਕਿਸਾਨਾਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ | ਇਸ ਮੌਕੇ ਸਰਪ੍ਰਸਤ ਗੁਰਮੇਲ ਸਿੰਘ ਧਾਲੀਵਾਲ, ਜਨਰਲ ਸਕੱਤਰ ਬਲਵਿੰਦਰ ਸਿੰਘ ਲਿੱਤਰ, ਖ਼ਜ਼ਾਨਚੀ ਅੰਮਿ੍ਤਪਾਲ ਸਿੰਘ ਜੌਹਲਾਂ, ਸਲਾਹਕਾਰ ਸੈਕਟਰੀ ਪਿ੍ਤਪਾਲ ਸਿੰਘ, ਰਕੇਸ਼ ਗੋਇਲ, ਰਕੇਸ਼ ਕੁਮਾਰ, ਮਨੋਜ ਜੈਨ ਬੱਸੀਆਂ, ਹੇਮਰਾਜ ਬਾਂਸਲ, ਰਿੰਕੂ ਰਾਏਕੋਟ, ਗੁਰਦੀਪ ਸਿੰਘ ਸੋਹੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਨੇ ਕੰਪਿਊਟਰ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਵਾਲ 'ਚ ਪੜ੍ਹਾਈ 'ਚ ਮੱਲਾਂ ਮਾਰਨ ਵਾਲੀਆ ਵਿਦਿਆਰਥਣਾਂ ਦਾ ਸਨਮਾਨ
Ad Position 24