19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਲੋਕ ਸੇਵਾ ਸੁਸਾਇਟੀ ਨੇ ਕੰਪਿਊਟਰ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

Ad Position 21
No active advertisement
ਅਜੀਤ ਡੈਸਕ 09-04-2026
ਜਗਰਾਉਂ, 8 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਦੇ ਦੂਸਰੇ ਬੈਚ ਵਿਚ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਗਏ | ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ: ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਵਿਚ ਕੰਪਿਊਟਰ ਸਿਖਲਾਈ ਦੇਣ ਲਈ ਪਿਛਲੇ ਕਈ ਮਹੀਨਿਆਂ ਤੋਂ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਵਿਚ ਦੂਸਰੇ ਬੈਚ ਦੇ 22 ਵਿਦਿਆਰਥੀਆਂ ਨੂੰ ਅੱਜ ਸਰਟੀਫ਼ਿਕੇਟ ਤਕਸੀਮ ਕੀਤੇ ਗਏ | ਸਰਟੀਫ਼ਿਕੇਟ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਏ.ਪੀ. ਰਿਫਾਇਨਰੀ ਦੇ ਡਾਇਰੈਕਟਰ ਭੁਵਨ ਗੋਇਲ ਨੇ ਆਪਣੇ ਕਰ ਕਮਲਾਂ ਨਾਲ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕਰਦਿਆਂ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉੱਥੇ ਲੋਕ ਸੇਵਾ ਸੁਸਾਇਟੀ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਮਦਨ ਲਾਲ ਅਰੋੜਾ ਨੇ ਦੱਸਿਆ ਕਿ ਕੰਪਿਊਟਰ ਸੈਂਟਰ ਵਿਚ ਇਸ ਵੇਲੇ ਸਮੇਂ 16 ਕੰਪਿਊਟਰ ਕੰਮ ਕਰ ਰਹੇ ਹਨ ਅਤੇ ਜਲਦ ਹੀ ਇੰਨ੍ਹਾਂ ਕੰਪਿਊਟਰਾਂ ਦੀ ਗਿਣਤੀ ਵਿਚ ਵਾਧਾ ਕਰਕੇ ਬੱਚਿਆਂ ਦੀਆਂ ਕਲਾਸਾਂ ਦੇ ਬੈਚ ਵੀ ਵਧਾਏ ਜਾਣਗੇ | ਇਸ ਮੌਕੇ ਸੁਸਾਇਟੀ ਦੇ ਵਾਈਸ ਚੇਅਰਮੈਨ ਕੰਵਲ ਕੱਕੜ, ਸੁਖਜਿੰਦਰ ਸਿੰਘ ਢਿੱਲੋਂ, ਬਿਕਰਮ ਬਾਂਸਲ, ਜਸਵੰਤ ਸਿੰਘ, ਚੇਅਰਮੈਨ ਰੋਹਿਤ ਅਰੋੜਾ, ਆਰ.ਕੇ. ਗੋਇਲ ਜਗਦੀਪ ਸਿੰਘ, ਕੈਪਟਨ ਨਰੇਸ਼ ਵਰਮਾ, ਮੁਕੇਸ਼ ਗੁਪਤਾ, ਯੋਗਰਾਜ ਗੋਇਲ, ਚੇਅਰਮੈਨ ਮਨੋਹਰ ਸਿੰਘ ਟੱਕਰ, ਕੈਸ਼ੀਅਰ ਰਾਜੀਵ ਗੁਪਤਾ, ਪੁਰਸ਼ੋਤਮ ਅਗਰਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਜੰਡੀ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਅਗਲੀ ਖ਼ਬਰ ਆੜ੍ਹਤੀਆਂ ਦੇ ਵਫ਼ਦ ਵਲੋਂ ਡੀ. ਐੱਸ. ਪੀ. ਰਾਏਕੋਟ ਨਾਲ ਮੀਟਿੰਗ
Ad Position 24