19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਿੰਡ ਜੰਡੀ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਭਰਵੀਂ ਮੀਟਿੰਗ

Ad Position 21
No active advertisement
ਅਜੀਤ ਡੈਸਕ 09-04-2026
ਸਿੱਧਵਾਂ ਬੇਟ, 8 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਵਿਖੇ ਆਮ ਆਦਮੀ ਪਾਰਟੀ ਦੀ ਇਕ ਭਰਵੀਂ ਮੀਟਿੰਗ ਬਲਾਕ ਪ੍ਰਧਾਨ ਗੁਲਵੰਤ ਸਿੰਘ ਭੁੱਲਰ ਸਾਬਕਾ ਸਰਪੰਚ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਮਾਨ ਸਰਕਾਰ ਵਲੋਂ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੇ ਜਾਣ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਬਲਾਕ ਪ੍ਰਧਾਨ ਨੇ ਆਖਿਆ ਕਿ ਜਿਸ ਤਰ੍ਹਾਂ ਮਾਨ ਸਰਕਾਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਜਨਰਲ ਵਰਗ ਦੀਆਂ 18 ਸਾਲ ਤੋਂ ਉੱਪਰ ਵਾਲੀਆਂ ਬੀਬੀਆਂ ਨੂੰ ਪ੍ਰਤੀ ਮਹੀਨਾ 1000 ਅਤੇ ਦਲਿਤ ਵਰਗ ਦੀਆਂ ਬੀਬੀਆਂ ਨੂੰ 1500 ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ ਉਸ ਨਾਲ ਉਨ੍ਹਾਂ ਦੀਆਂ ਘਰੇਲ਼ੂ ਮੁਸ਼ਕਿਲਾਂ ਦਾ ਹੱਲ ਹੋਵੇਗਾ | ਔਰਤਾਂ ਆਪਣੇ ਤਰੀਕੇ ਨਾਲ ਖ਼ਰੀਦਦਾਰੀ ਕਰ ਸਕਣਗੀਆਂ | ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਸਰਕਾਰ ਨੇ ਦਲਿਤ ਵਰਗ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਕੇ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਸੀ | ਇਸ ਤੋਂ ਇਲਾਵਾ ਕਿਸਾਨਾਂ ਨੂੰ ਵੀ ਦਿਨ ਵੇਲੇ ਖੇਤੀ ਬਿਜਲੀ ਬਿਨਾਂ ਕਿਸੇ ਰੋਕ-ਟੋਕ ਤੋਂ ਮਿਲ ਰਹੀ ਹੈ | ਉਨ੍ਹਾਂ ਆਖਿਆ ਕਿ ਇਸ ਦਾ ਫਾਇਦਾ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਮਿਲੇਗਾ ਅਤੇ ਭਗਵੰਤ ਮਾਨ ਮੁੜ ਸੂਬੇ ਦੇ ਮੁੱਖ ਮੰਤਰੀ ਬਣਨਗੇ | ਇਸ ਮੌਕੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸਰਪੰਚ ਸਲੇਮਪੁਰਾ, ਦਲਵਿੰਦਰ ਸਿੰਘ, ਬਖਸ਼ਿੰਦਰ ਸਿੰਘ, ਰਵਿੰਦਰ ਸਿੰਘ ਰਵੀ ਪ੍ਰਧਾਨ, ਹਰਜਿੰਦਰ ਸਿੰਘ, ਗੁਰਚਰਨ ਸਿੰਘ, ਅਮਰੀਕ ਸਿੰਘ, ਕਰਨੈਲ ਸਿੰਘ, ਬੰਤ ਸਿੰਘ, ਗੁਰਦਿਆਲ ਸਿੰਘ, ਦੀਪਕ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਕਿਰਪਾਲ ਸਿੰਘ, ਇਰਵਿੰਦਰ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ, ਅਮਰ ਕੌਰ, ਛਿੰਦਰ ਕੌਰ, ਚਰਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਹੋਰ ਬੀਬੀਆਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਦੂਸਰਾ ਮਹਾਨ ਗੁਰਮਤਿ ਸਮਾਗਮ 11 ਨੂੰ ਅਗਲੀ ਖ਼ਬਰ ਲੋਕ ਸੇਵਾ ਸੁਸਾਇਟੀ ਨੇ ਕੰਪਿਊਟਰ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ
Ad Position 24