ਜਗਰਾਉਂ, 8 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦੂਸਰਾ ਮਹਾਨ ਗੁਰਮਤਿ ਸਮਾਗਮ ਵਿਦਿਆਰਥੀ ਜਥੇਬੰਦੀ ਵਲੋਂ 11 ਅਪ੍ਰੈਲ ਨੂੰ ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਗਿਆਨੀ ਤੇਜਬੀਰ ਸਿੰਘ ਦਮਦਮੀ ਟਕਸਾਲ ਵਾਲੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਤਿਹਾਸਕ ਛੇਵੀਂ ਪਾਤਿਸ਼ਾਹੀ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਸਮਾਗਮ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਸਟੂਡੈਂਟ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਤੇ ਤਰਨਪ੍ਰੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਿੱਥੇ ਵਿਦਿਆਰਥੀ ਦੁਨਿਆਵੀ ਵਿੱਦਿਆ ਨਾਲ ਜੁੜੇ ਹਨ, ਉੱਥੇ ਹੀ ਉਨ੍ਹਾਂ ਨੂੰ ਗੁਰਬਾਣੀ ਤੇ ਗੁਰਸਿੱਖੀ ਨਾਲ ਵੀ ਜੁੜਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਇਹ ਵਿਦਿਆਰਥੀ ਜਥੇਬੰਦੀ ਵਲੋਂ ਦੂਸਰਾ ਮਹਾਨ ਗੁਰਮਤਿ ਸਮਾਗਮ ਹੈ, ਜਿਸ 'ਚ ਪੰਥ ਦੀ ਨਾਮਵਰ ਸ਼ਖ਼ਸੀਅਤ ਹਾਜ਼ਰੀ ਭਰਨਗੀਆਂ | ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ, ਸਨੀ ਸਿੰਘ, ਸਿਮਰਨਜੀਤ ਸਿੰਘ ਸਰਨਾ, ਰੋਬਿਨਦੀਪ ਸਿੰਘ, ਅਰਸ਼ਦੀਪ ਸਿੰਘ, ਤਰਨਦੀਪ ਸਿੰਘ, ਲਖਵੀਰ ਸਿੰਘ, ਹਰਮਨਦੀਪ ਸਿੰਘ, ਜਸਦੇਵਜਸ਼ਨ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |