28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਮਾਲਪੁਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ

Ad Position 21
No active advertisement
ਅਜੀਤ ਡੈਸਕ 10-04-2026
ਰਾਏਕੋਟ, 9 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੈਨੇਜਮੈਂਟ ਦੇ ਸਕੱਤਰ ਮਲਕੀਅਤ ਸਿੰਘ ਰਾਜਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਾਲਾਨਾ ਸਮਾਗਮ ਦੌਰਾਨ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਗਏ | ਕਾਲਜ ਪੱਧਰ 'ਤੇ ਬੀ.ਏ ਭਾਗ-ਪਹਿਲਾ ਵਿਚੋਂ ਰੂਪਕੰਵਰ ਕੌਰ ਨੇ ਪਹਿਲਾ ਸਥਾਨ, ਅਮਨਜੋਤ ਕੌਰ ਦੂਜਾ ਅਤੇ ਖ਼ੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ, ਬੀ.ਏ ਭਾਗ-ਦੂਜਾ ਵਿਚੋਂ ਸੁਖਮਨੀ ਕੌਰ ਨੇ ਪਹਿਲਾ, ਲਵਪ੍ਰੀਤ ਕੌਰ ਦੂਜਾ, ਬੀ.ਏ ਭਾਗ-ਤੀਜਾ ਵਿਚੋਂ ਸੁਖਜੀਤ ਕੌਰ ਨੇ ਪਹਿਲਾ, ਜਸਮਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਬੀ.ਸੀ.ਏ. ਭਾਗ-ਪਹਿਲਾ ਵਿਚੋਂ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਕੋਮਲਪ੍ਰੀਤ ਕੌਰ ਤੇ ਰਾਜਵੀਰ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ, ਬੀ.ਸੀ.ਏ ਭਾਗ-ਦੂਜਾ ਵਿਚੋਂ ਊਸ਼ਾ ਰਾਣੀ ਨੇ ਪਹਿਲਾ, ਲਵਲੀਨ ਕੌਰ ਦੂਜਾ ਅਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਪੀ.ਜੀ.ਡੀ.ਸੀ.ਏ ਵਿਚੋਂ ਹਰਲੀਨ ਕੌਰ ਨੇ ਪਹਿਲਾ, ਹਰਸ਼ਪ੍ਰੀਤ ਕੌਰ ਦੂਸਰਾ ਤੇ ਜਸਲੀਨ ਕੌਰ ਨੇ ਤੀਸਰੀ ਪੁਜੀਸ਼ਨ, ਬੀ.ਕਾਮ ਭਾਗ-ਪਹਿਲਾ ਵਿਚੋਂ ਪ੍ਰਭਸਿਮਰਨ ਕੌਰ, ਰਾਜਨਦੀਪ ਕੌਰ ਅਤੇ ਅਰਸ਼ਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ, ਬੀ.ਕਾਮ ਭਾਗ-ਦੂਜਾ ਵਿਚੋਂ ਸਿਮਰਨਜੀਤ ਕੌਰ ਪਹਿਲਾ, ਇਸ਼ਵਦੀਪ ਕੌਰ ਦੂਜਾ ਤੇ ਅਵਨੀਤ ਕੌਰ ਤੀਜਾ, ਬੀ.ਕਾਮ ਭਾਗ-ਤੀਜਾ ਵਿਚੋਂ ਸਿਮਰਨਪ੍ਰੀਤ ਕੌਰ ਨੇ ਪਹਿਲਾ ਤੇ ਜਸਲੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਐੱਮ.ਏ. ਪੰਜਾਬੀ ਭਾਗ-ਪਹਿਲਾਂ ਵਿਚੋਂ ਨੀਤੂ ਨੇ ਪਹਿਲਾ, ਐੱਮ.ਏ ਭਾਗ-ਦੂਜਾ ਵਿਚੋਂ ਜਸਵੰਤ ਕੌਰ ਪਹਿਲਾ, ਅਮਰਜੋਤ ਕੌਰ ਦੂਜਾ ਗਗਨਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਐੱਮ.ਏ ਹਿਸਟਰੀ ਭਾਗ-ਪਹਿਲਾ ਤੇ ਦੂਜਾ ਵਿਚੋਂ ਕ੍ਰਮਵਾਰ ਰਣਜੋਤ ਕੌਰ ਅਤੇ ਜੀਵਨਜੋਤ ਕੌਰ ਨੇ ਪਹਿਲਾ ਸਥਾਨ, ਐੱਮ.ਐੱਸ.ਸੀ (ਆਈ.ਟੀ) ਵਿਚੋਂ ਹਰਜੋਤ ਕੌਰ ਨੇ ਪਹਿਲਾ ਤੇ ਬਲਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਖੇਡਾਂ ਦੇ ਖੇਤਰ ਵਿਚ ਕਿਰਨਜੋਤ ਕੌਰ ਨੂੰ ਸਰਵੋਤਮ ਖਿਡਾਰਨ ਦਾ ਖਿਤਾਬ ਦਿੱਤਾ, ਜਦਕਿ ਹੋਰਨਾਂ ਵੱਖ-ਵੱਖ ਖੇਤਰਾਂ ਵਿਚ ਮੋਹਰੀ ਰਹੀਆਂ ਵਿਦਿਆਰਥਣਾਂ ਨੂੰ ਵੀ ਇਨਾਮ ਦਿੱਤੇ ਗਏ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਡਾ.ਰਵਿੰਦਰ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਲੜਕੀਆਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ | ਉਨ੍ਹਾਂ ਹੋਣਹਾਰ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਉਨ੍ਹਾਂ ਦੇ ਅਗਲੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਸਮੇਂ ਮੁੱਖ ਮਹਿਮਾਨ ਮਲਕੀਅਤ ਸਿੰਘ ਰਾਜਲ ਨੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਜ਼ਿੰਦਗੀ ਵਿਚ ਕਦੇ ਵੀ ਨਿਰਾਸ਼ ਨਹੀਂ ਹੋਣਾ ਚਾਹੀਦਾ ਸਗੋਂ ਹੌਂਸਲੇ ਨਾਲ ਆਪਣੀ ਮੰਜ਼ਿਲ ਵੱਲ ਵਧਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਡਾ: ਰਵਿੰਦਰ ਕੌਰ ਨੇ ਬਾਹਰੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਦਰਸ਼ਨ ਸਿੰਘ ਹੰਸਰਾ, ਸ਼ੇਰ ਸਿੰਘ ਹੰਸਰਾ, ਅਵਤਾਰ ਸਿੰਘ ਚੀਮਾ, ਬੀ.ਐੱਡ ਕਾਲਜ ਦੇ ਪਿ੍ੰਸੀਪਲ ਡਾ: ਗੀਤਾ ਸ਼ਰਮਾ, ਕਾਲਜੀਏਟ ਸਕੂਲ ਦੇ ਪਿ੍ੰਸੀਪਲ ਸਰਬਜੀਤ ਕੌਰ, ਨਰਸਿੰਗ ਕਾਲਜ ਦੇ ਪਿ੍ੰਸੀਪਲ ਸੰਦੀਪ ਕੌਰ, ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਪਿ੍ੰਸੀਪਲ ਮੈਡਮ ਪੂਨਮ.ਕੇ. ਸਿੱਧੂ ਅਤੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਰਾਜ ਪੱਧਰੀ ਮੀਟਿੰਗ 'ਚ ਜਸਕਰਨ ਦਿਓਲ ਨੇ ਦਾਖਾ ਹਲਕਾ ਇੰਚਾਰਜ ਵਜੋਂ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਬਾਬਾ ਕੇਵਲ ਸਿੰਘ ਖੁਰਾਲਗੜ੍ਹ ਸਾਹਿਬ ਵਲੋਂ ਮਲਕਪੁਰ 'ਚ 15 ਮੈਂਬਰੀ ਕਮੇਟੀ ਦਾ ਗਠਨ
Ad Position 24