ਰਾਏਕੋਟ, 9 ਅਪ੍ਰੈਲ (ਸੁਸ਼ੀਲ)-ਨੇੜਲੇ ਪਿੰਡ ਤਲਵੰਡੀ ਰਾਏ ਦੇ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਸੌ ਫ਼ੀਸਦੀ ਰਿਹਾ ਹੈ | ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ 99.6 ਫ਼ੀਸਦੀ ਅੰਕ ਲੈ ਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਵਿਦਿਆਰਥਣ ਮਨਵੀਰ ਕੌਰ ਨੇ 98.8 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਵਿਦਿਆਰਥਣ ਪ੍ਰਭਦੀਪ ਕੌਰ ਅਤੇ ਪ੍ਰਦੀਪ ਕੌਰ ਨੇ 98.4 ਫ਼ੀਸਦੀ ਅੰਕ ਲੈ ਕੇ ਸਾਂਝੇ ਤੌਰ 'ਤੇ ਸਕੂਲ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ | ਇੰਨਾਂ ਹੋਣਹਾਰ ਵਿਦਿਆਰਥਣਾਂ ਦੀ ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਹੌਂਸਲਾ ਅਫਜਾਈ ਕਰਦੇ ਹੋਏ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਚੰਗੀ ਮਿਹਨਤ ਕਰਕੇ ਸ਼ਾਨਦਾਰ ਨਤੀਜੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਸ੍ਰੀਮਤੀ ਗੁਰਜੀਤ ਕੌਰ ਤੋਂ ਇਲਾਵਾ ਸਕੂਲ ਦੇ ਹੋਰ ਕਈ ਸਟਾਫ਼ ਮੈਂਬਰ ਵੀ ਮੌਜੂਦ ਸਨ |