ਹੰਬੜਾਂ, 9 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਪਿੰਡ ਚੱਕ ਕਲਾਂ ਵਿਖੇ ਕਾਂਗਰਸੀ ਆਗੂ ਸੁਖਪਾਲ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਕਾਂਗਰਸ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਸਮੇਂ ਕੈਪਟਨ ਸੰਧੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਪ੍ਰਧਾਨ ਤੇ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਲਕਾ ਦਾਖਾ ਵਿਚੋਂ ਜਿਵੇਂ ਵੱਡੀ ਲੀਡ ਪ੍ਰਾਪਤ ਹੋਈ, ਉਸੇ ਤਰ੍ਹਾਂ ਤੁਸੀਂ 2027 ਵਿਚ ਹਲਕਾ ਦਾਖਾ ਵਿਚੋਂ ਵੱਡੀ ਲੀਡ ਨੂੰ ਬਰਕਰਾਰ ਰੱਖਣਾ ਹੈ ਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਣਾ ਤੈਅ ਹੋ ਚੁੱਕਿਆ ਹੈ | ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਬੁਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਤੇ ਲੋਕ ਵਿਧਾਨ ਸਭਾ ਦੀਆਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਵਿਕਾਸ ਕਾਰਜ ਹੋਏ ਹਨ ਉਹ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਹੀ ਹੋਏ ਹਨ | ਇਸ ਸਮੇਂ ਪ੍ਰਧਾਨ ਪ੍ਰੇਮ ਸਿੰਘ ਬਾਸੀਆਂ ਬੇਟ ਨੇ ਵੀ ਸੰਬੋਧਨ ਕੀਤਾ | ਇਸ ਸਮੇਂ ਸੁਖਪਾਲ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ, ਸਰਪੰਚ ਜਗਮੋਹਨ ਸਿੰਘ ਚੱਕ, ਸਾਬਕਾ ਸਰਪੰਚ ਜਗਮਿੰਦਰ ਸਿੰਘ ਧਾਲੀਵਾਲ, ਕੈਪਟਨ ਬਲਜੀਤ ਸਿੰਘ, ਸਾਬਕਾ ਸੰਮਤੀ ਮੈਂਬਰ ਸੁਖਵਿੰਦਰ ਕੌਰ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਥਿੰਦ, ਪ੍ਰੇਮ ਸਿੰਘ ਧਾਲੀਵਾਲ, ਤਰਸੇਮ ਸਿੰਘ ਸੇਮਾ, ਜਸਵੰਤ ਸਿੰਘ, ਬਲਵਿੰਦਰ ਸਿੰਘ ਵਿੱਕੀ, ਪੰਚ ਦਲਜੀਤ ਸਿੰਘ, ਅਜੀਤ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ ਬਿੱਲੀ, ਯਾਦਵਿੰਦਰ ਸਿੰਘ ਲੱਕੀ, ਸਨਦੀਪ ਸਿੰਘ ਤੇ ਹੋਰ ਹਾਜ਼ਰ ਸਨ |