21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡਾ: ਬੀ.ਆਰ. ਅੰਬੇਡਕਰ ਭਵਨ ਮੰਡੀ ਮੁੱਲਾਂਪੁਰ-ਦਾਖਾ ਵਿਖੇ ਸਾਲਾਨਾ ਸਮਾਰੋਹ 14 ਨੂੰ

Ad Position 21
No active advertisement
ਅਜੀਤ ਡੈਸਕ 11-04-2026
ਮੁੱਲਾਂਪੁਰ-ਦਾਖਾ, 10 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਡਾ: ਬੀ.ਆਰ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਮੰਡੀ ਮੁੱਲਾਂਪੁਰ (ਲੁਧਿ:) ਵਲੋਂ ਭਾਰਤ ਰਤਨ ਡਾ: ਬੀ.ਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਅਤੇ ਭਵਨ ਦੀ ਸਿਲਵਰ ਜੁਬਲੀ ਨੂੰ ਸਮਰਪਿਤ ਸਮਾਰੋਹ ਮੰਗਲਵਾਰ 14 ਅਪ੍ਰੈਲ ਨੂੰ ਹੋ ਰਿਹਾ | ਇਹ ਜਾਣਕਾਰੀ ਸੁਸਾਇਟੀ ਦੇ ਮੀਡੀਆ ਸਲਾਹਕਾਰ ਮਲਕੀਤ ਸਿੰਘ ਭੱਟੀਆਂ ਵਲੋਂ ਦਿੱਤੀ ਗਈ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਆਰੰਭ ਹੋਣ ਵਾਲੇ ਸਿਲਵਰ-ਜੁਬਲੀ ਸਮਾਰੋਹ ਸਮੇਂ ਉੱਘੇ ਵਿਦਵਾਨਾਂ ਅਤੇ ਬੁੱਧੀਜੀਵੀਆਂ ਵਲੋਂ ਬਾਬਾ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸੰਦੇਸ਼ 'ਤੇ ਚਰਚਾ ਹੋਵੇਗੀ | ਪੜ੍ਹਾਈ ਵਿਚ ਹੁਸ਼ਿਆਰ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਅਤੇ ਸਟੇਸ਼ਨਰੀ ਵੰਡੀ ਜਾਵੇਗੀ | ਮੰਡੀ ਮੁੱਲਾਂਪੁਰ ਦਾਖਾ ਦੇ ਬੱਸ ਸਟੈਂਡ ਨਜ਼ਦੀਕ ਡਾ: ਬੀ.ਆਰ ਅੰਬੇਡਕਰ ਭਵਨ ਵਿਖੇ ਬਾਅਦ ਦੁਪਹਿਰ ਤੱਕ ਜਾਰੀ ਇਸ ਸਮਾਰੋਹ 'ਚ ਧਾਰਮਿਕ, ਸਮਾਜਿਕ, ਸਿਆਸੀ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੋਹੀਆਂ ਵਿਖੇ ਵਿਸਾਖੀ ਦੇ ਦਿਹਾੜੇ 'ਤੇ ਅੰਮਿ੍ਤ ਸੰਚਾਰ 14 ਨੂੰ ਅਗਲੀ ਖ਼ਬਰ ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਨੇ ਹਲਵਾਰਾ ਏਅਰਪੋਰਟ ਲਈ ਡਾ. ਅਮਰ ਸਿੰਘ ਦਾ ਕੀਤਾ ਧੰਨਵਾਦ
Ad Position 24