ਚੌਂਕੀਮਾਨ, 10 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਿਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਿਤੀ 14 ਅਪ੍ਰੈਲ 2026 ਦਿਨ ਮੰਗਲਵਾਰ ਨੂੰ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ ਤੇ ਸੁਖਮਿੰਦਰ ਸਿੰਘ ਕਾਕਾ ਸੋਹੀਆਂ ਨੇ ਦੱਸਿਆ ਕਿ ਮਿਤੀ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ, ਜਿੰਨ੍ਹਾਂ ਦੇ ਭੋਗ ਮਿਤੀ 14 ਅਪ੍ਰੈਲ 2026 ਦਿਨ ਮੰਗਲਵਾਰ ਨੂੰ ਪਾਏ ਜਾਣਗੇ ਤੇ ਭੋਗ ਪੈਣ ਉਪਰੰਤ ਭਾਈ ਪਰਮਜੀਤ ਸਿੰਘ ਪੰਮਾ ਦਾ ਕਵੀਸ਼ਰ ਜੱਥਾ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰੇਗਾ | ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਨੂੰ 12 ਵਜੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ ਤੇ ਲੋੜਵੰਦਾਂ ਨੂੰ ਕਕਾਰ ਮੁਫ਼ਤ ਦਿੱਤੇ ਜਾਣਗੇ |