20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਘਾਟ, ਪੜਾਈ ਪ੍ਰਭਾਵਿਤ-ਧਰਮਜੀਤ ਢਿੱਲੋਂ, ਮਨੋਜ ਕੁਮਾਰ

Ad Position 21
No active advertisement
ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਅਤੇ ਯੂਨੀਅਨ ਆਗੂ ਮਨੋਜ ਕੁਮਾਰ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀ ਅਧਿਆਪਕਾਂ ਤੋਂ ਵਾਂਝੇ ਹਨ ਅਤੇ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਮੁਤਾਬਿਕ ਕਈ ਸਕੂਲ ਬਿਨਾਂ ਪਿ੍ੰਸੀਪਲਾਂ ਦੇ ਚੱਲ ਰਹੇ ਹਨ | ਆਗੂਆਂ ਨੇ ਅੱਗੇ ਕਿਹਾ ਕਿ ਅਧਿਆਪਕਾਂ ਨੰੂ ਜਨਗਣਨਾ ਅਤੇ ਹੋਰ ਗੈਰ ਵਿੱਦਿਅਕ ਡਿਊਟੀਆਂ ਲਗਾਉਣ ਨਾਲ ਪੜ੍ਹਾਈ ਅਤੇ ਦਾਖ਼ਲੇ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਸਰਕਾਰ ਨੰੂ ਅਪੀਲ ਕੀਤੀ ਕਿ ਖਾਲੀ ਅਸਾਮੀਆਂ ਭਰੀਆਂ ਜਾਣ ਅਤੇ ਅਧਿਆਪਕਾਂ ਨੰੂ ਪੜ੍ਹਾਈ 'ਤੇ ਧਿਆਨ ਦੇਣ ਦਾ ਮੌਕਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਰਿਸ਼ਤੇ 'ਚ ਲੱਗਦੇ ਮਾਮੇ ਨੇ ਨਾਬਾਲਗ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਮਾਮਲਾ ਦਰਜ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਵਜ਼ੀਫ਼ੇ ਪ੍ਰਾਪਤ ਕੀਤੇ <br/>
Ad Position 24