20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੀਂਹ ਅਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਲਈ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ-ਪ੍ਰਧਾਨ ਹੰਬੜਾਂ

Ad Position 21
No active advertisement
ਅਜੀਤ ਡੈਸਕ 11-04-2026
ਹੰਬੜਾਂ, 10 ਅਪ੍ਰੈਲ (ਮੇਜਰ ਹੰਬੜਾਂ)-ਸੂਬੇ ਭਾਰ 'ਚ ਭਾਰੀ ਮੀਂਹ ਅਤੇ ਗੜੇ੍ਹਮਾਰੀ ਹੋਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਨੂੰ ਦੇਖਦਿਆਂ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ | ਇਹ ਪ੍ਰਗਟਾਵਾ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਿਸਾਨਾਂ ਦੀ ਪੱਕ ਚੁੱਕੀ ਕਣਕ ਅਤੇ ਆਲੂਆਂ ਸਮੇਤ ਸਬਜ਼ੀਆਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਸੂਬਾ ਸਰਕਾਰ ਗਰਦਾਵਰੀ ਕਰਵਾ ਕੇ ਮੀਂਹ ਤੇ ਗੜ੍ਹੇਮਾਰੀ 'ਚ ਨੁਕਸਾਨੀਆਂ ਫ਼ਸਲਾਂ ਲਈ ਮੁਆਵਜ਼ਾ ਦੇਣ ਦੀ ਪਹਿਲਕਦਮੀ ਕਰੇ | ਪ੍ਰਧਾਨ ਹੰਬੜਾਂ ਕਿਹਾ ਕਿ ਖਾਸ ਕਰਕੇ ਆਲੂਆਂ ਦੀ ਫ਼ਸਲ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਵਾ | ਉਨ੍ਹਾਂ ਕਿਹਾ ਕਿ ਮੁਰਗੀ ਅਤੇ ਬੱਕਰੀ ਮਾਰਨ ਦਾ ਮੁਆਵਜ਼ਾ ਦੇਣ ਦੀਆਂ ਗੱਲਾਂ ਕਰਨ ਵਾਲੀ ਸਰਕਾਰ ਅੱਜ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਲਈ ਕਿਉਂ ਚੁੱਪ ਹੈ, ਜਦੋਂ ਕਿ ਪਿਛਲੇ ਸਮੇਂ ਦੌਰਾਨ ਵੀ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਣ 'ਤੇ ਸਰਕਾਰ ਨੇ ਫੂਟੀ ਕੌਡੀ ਨਹੀਂ ਦਿੱਤੀ ਤੇ ਕਿਸਾਨ ਅਜੇ ਤੱਕ ਮੁਆਵਜ਼ਾ ਉਡੀਕ ਰਹੇ ਹਨ | ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਕਿਸਾਨਾਂ ਲਈ ਆਲੂਆਂ ਦੀ ਫ਼ਸਲ 'ਚ ਪਈ ਮਾਰ ਲਈ ਸਰਕਾਰਾਂ ਨੂੰ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ ਕੀਤੀ ਤਾਂ ਜੋ ਆਲੂਆਂ 'ਚ ਮੰਦੇ ਦੀ ਮਾਰ ਝੱਲ ਰਹੇ ਅਤੇ ਕੁਦਰਤੀ ਮਾਰ ਪੈਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਲਈ ਸਰਕਾਰ ਤੁਰੰਤ ਕਿਸਾਨਾਂ ਨੂੰ ਰਾਹਿਤ ਦਿੰਦਿਆਂ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਦਾ ਐਲਾਨ ਕਰੇ |
Ad Position 22
No active advertisement
ਪਿਛਲੀ ਖ਼ਬਰ ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਦੋਰਾਹਾ 'ਚ ਮੁਫ਼ਤ ਮੈਡੀਕਲ, ਅੱਖਾਂ ਜਾਂਚ ਤੇ ਖ਼ੂਨਦਾਨ ਕੈਂਪ ਅੱਜ
Ad Position 24