ਰਾਏਕੋਟ, 10 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਰਾਏਕੋਟ ਵਿਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਜਿਸ ਦੇ ਸਬੰਧ 'ਚ ਅੱਜ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਹਿਰ ਦੇ ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਦੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਮੀਟਿੰਗ ਹੋਈ | ਜਿਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਗਰ ਕੌਂਸਲ ਚੋਣਾਂ ਵਿਚ ਮਜ਼ਬੂਤ ਦਾਅਵੇਦਾਰੀ ਕਰਨ ਲਈ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ | ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ 14 ਅਪ੍ਰੈਲ ਤੋਂ ਰਾਏਕੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਡੋਰ-ਟੂ-ਡੋਰ ਮੁਹਿੰਮ ਕਰਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਪਣੇ ਭਾਸ਼ਣ ਦੌਰਾਨ ਅਕਾਲੀ ਵਰਕਰਾਂ ਨੂੰ ਇਕਜੁੱਟਤਾ ਨਾਲ ਨਗਰ ਕੌਂਸਲ ਲੜ੍ਹਨ ਲਈ ਉਤਸ਼ਾਹਿਤ ਕੀਤਾ ਅਤੇ ਆਖਿਆ ਕਿ ਨਗਰ ਕੌਂਸਲ ਸ਼ਹਿਰ ਦਾ ਧੁਰਾ ਹੁੰਦਾ ਹੈ, ਜਿੱਥੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤਾਂ ਲਈ ਫ਼ੈਸਲੇ ਲਏ ਜਾਂਦੇ ਹਨ | ਇਸ ਲਈ ਅਕਾਲੀ ਵਰਕਰ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤਰਫ਼ੋਂ ਚੁਣੇ ਉਮੀਦਵਾਰਾਂ ਦੇ ਹੱਕਾਂ ਵਿਚ ਵੱਧ-ਚੜ੍ਹ ਕੇ ਸਮਰਥਨ ਦੇਣ ਤਾਂ ਜੋ ਅਕਾਲੀ ਪਾਰਟੀ ਦੀ ਜਿੱਤ ਯਕੀਨੀ ਬਣ ਸਕੇ | ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਥੇਦਾਰ ਗੁਰਮੇਲ ਸਿੰਘ ਆਂਡਲੂ ਹਲਕਾ ਕੋਆਰਡੀਨੇਟਰ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ, ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸਰਕਲ ਬੱਸੀਆਂ, ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਸਰਕਲ ਪੱਖੋਵਾਲ, ਤਰਨਜੀਤ ਸਿੰਘ ਬਿੱਟੂ ਤਲਵੰਡੀ ਪ੍ਰਧਾਨ ਸਰਕਲ ਤਲਵੰਡੀ ਰਾਏ, ਸੰਜੀਵ ਕੁਮਾਰ ਬੌਵਾ ਗੋਇਲ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ, ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ ਮੈਂਬਰ ਕੋਰ ਕਮੇਟੀ, ਗਗਨਪ੍ਰੀਤ ਸਿੰਘ ਛੰਨਾਂ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਜਗਦੇਵ ਸਿੰਘ ਸੈਂਭੀ ਪ੍ਰਧਾਨ ਯੂਥ ਅਕਾਲੀ ਦਲ ਰਾਏਕੋਟ, ਸੈਕਟਰੀ ਕਿ੍ਪਾਲ ਸਿੰਘ ਮਹੇਰਨਾ, ਨਛੱਤਰ ਸਿੰਘ ਰਾਏਕੋਟ, ਕਰਮਜੀਤ ਸਿੰਘ ਨੱਥੋਵਾਲ, ਰਾਜ ਸਿੰਘ ਸੱਤੋਵਾਲ, ਭੁਪਿੰਦਰ ਸਿੰਘ ਸੱਤੋਵਾਲ, ਸਾਬਕਾ ਸਰਪੰਚ ਗੁਰਜੀਤ ਸਿੰਘ ਅਕਾਲਗੜ੍ਹ ਖੁਰਦ, ਪਵਨ ਧਾਲੀਵਾਲ, ਮਾ.ਬਲਜਿੰਦਰ ਸਿੰਘ ਗਰੇਵਾਲ ਮੈਂਬਰ ਕੋਰ ਕਮੇਟੀ, ਡਾ.ਜੁਗਰਾਜ ਸਿੰਘ ਰਾਜਗੜ੍ਹ, ਇਸਤਰੀ ਅਕਾਲੀ ਦਲ ਦੀ ਹਲਕਾ ਰਾਏਕੋਟ ਤੋਂ ਪ੍ਰਧਾਨ ਸਿਮਰਜੀਤ ਕੌਰ ਧਾਲੀਵਾਲ, ਬਲਜਿੰਦਰ ਕੌਰ ਨੰਗਲ ਕਲਾਂ, ਹਰਜਿੰਦਰ ਕੌਰ ਬਸਰਾਵਾਂ, ਸਰਬਜੀਤ ਕੌਰ ਪੱਖੋਵਾਲ, ਹੈਪੀ ਬੱਸੀਆਂ, ਲਵਲੀ ਗਿੱਲ, ਜੁਗਰਾਜ ਸਿੰਘ ਬੱਸੀਆਂ, ਗੁਰਦਾਸ ਸਿੰਘ ਕੁੱਲਾਪੱਤੀ, ਕੁਲਦੀਪ ਸਿੰਘ ਬੱਸੀਆਂ, ਰਘਵੀਰ ਸਿੰਘ ਬੀਰਾ ਡਾਂਗੋ, ਕੁਲਵੰਤ ਸਿੰਘ ਨੰਗਲ ਕਲਾਂ ਆਦਿ ਹਾਜ਼ਰ ਸਨ |