17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਮਲੋਹ ਰੋਡ 'ਤੇ ਪੁਰਾਣੀ ਬਿਲਡਿੰਗ ਡਿੱਗਣ ਨਾਲ ਹਾਦਸਾ, ਮਜ਼ਦੂਰ ਮਲਬੇ ਹੇਠਾਂ ਦੱਬਿਆ

Ad Position 21
No active advertisement
ਅਜੀਤ ਡੈਸਕ 11-04-2026
ਖੰਨਾ, 10 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਥਾਨਕ ਅਮਲੋਹ ਰੋਡ 'ਤੇ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਇਕ ਪੁਰਾਣੀ ਬਿਲਡਿੰਗ ਨੂੰ ਢਾਹੁੰਦੇ ਸਮੇਂ ਅਚਾਨਕ ਉਸ ਦਾ ਲੈਂਟਰ ਡਿਗ ਪਿਆ | ਇਸ ਹਾਦਸੇ ਵਿਚ ਇਕ ਮਜ਼ਦੂਰ ਮਲਬੇ ਹੇਠਾਂ ਦੱਬ ਗਿਆ, ਜਿਸ ਨੰੂ ਲਗਭਗ ਅੱਧੇ ਘੰਟੇ ਦੀ ਮਸ਼ੱਕਤ ਤੋਂ ਬਾਅਦ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ ਗਈ | ਮਿਲੀ ਜਾਣਕਾਰੀ ਮੁਤਾਬਿਕ ਅਮਲੋਹ ਰੋਡ 'ਤੇ ਪੈਟਰੋਲ ਪੰਪ ਦੇ ਨੇੜੇ ਕਰੀਬ 25-30 ਸਾਲ ਪੁਰਾਣੀ ਬਿਲਡਿੰਗ ਨੂੰ ਢਾਹਿਆ ਜਾ ਰਿਹਾ ਸੀ | ਹੈਰਾਨੀ ਦੀ ਗੱਲ ਇਹ ਹੈ ਕਿ ਮੌਕੇ 'ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਨਹੀਂ ਸਨ | ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਮਜ਼ਦੂਰਾਂ ਵਲੋਂ ਬਿਲਡਿੰਗ ਦਾ ਬੀਮ ਤੋੜਿਆ ਗਿਆ ਤਾਂ ਅਚਾਨਕ ਹੀ ਲੈਂਟਰ ਡਿਗ ਗਿਆ ਅਤੇ ਇੱਕ ਮਜ਼ਦੂਰ ਮਲਬੇ ਹੇਠਾਂ ਦੱਬ ਗਿਆ | ਘਟਨਾ ਤੋਂ ਬਾਅਦ ਮੌਕੇ 'ਤੇ ਹਫ਼ੜਾ ਦਫ਼ੜੀ ਦਾ ਮਾਹੌਲ ਬਣ ਗਿਆ | ਸਥਾਨਕ ਲੋਕ ਤੁਰੰਤ ਮਦਦ ਲਈ ਅੱਗੇ ਆਏ ਅਤੇ ਦੋ ਜੇ. ਸੀ. ਬੀ. ਮਸ਼ੀਨਾਂ ਮੰਗਵਾ ਕੇ ਬਚਾਓ ਦੀ ਕਾਰਵਾਈ ਸ਼ੁਰੂ ਕੀਤੀ ਗਈ | ਕਰੀਬ ਅੱਧੇ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਮਜ਼ਦੂਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ | ਬਾਅਦ ਵਿਚ ਉਸ ਨੰੂ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਏ. ਐੱਸ. ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਵਲੋਂ ਏ. ਐੱਸ. ਕਾਲਜ ਵਿਚ ਕਰਵਾਏ ਜੌਬ ਫੇਅਰ ਦਾ ਦੌਰਾ ਅਗਲੀ ਖ਼ਬਰ ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਓ ਖ਼ਿਲਾਫ਼ ਕੇਸ ਦਰਜ
Ad Position 24