11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹਲਕਾ ਗਿੱਲ 'ਚ ਇੰਚ: ਸਿੰਮਕ ਦੀ ਅਗਵਾਈ ਹੇਠ ਅਕਾਲੀ ਦਲ ਮਜ਼ਬੂਤ ਹੋਇਆ-ਮਲਕਪੁਰ/ਝੱਮਟ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਹੰਬੜਾਂ, 11 ਅਪ੍ਰੈਲ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਹਲਕੇ 'ਚ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਯੂਥ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੇ ਪਾਰਟੀ ਵਰਕਰਾਂ ਨੂੰ ਅਕਾਲੀ ਦਲ ਦੇ ਇੰਚਾਰਜ ਸਿੰਮਕ ਦੇ ਹੱਕ 'ਚ ਡੱਟਣ ਦੀ ਅਪੀਲ਼ ਕਰਦਿਆਂ ਕੀਤਾ ਤਾਂ ਜੋ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਗਿੱਲ ਤੋਂ ਕਾਮਯਾਬ ਕੀਤਾ ਜਾ ਸਕੇ | ਜੱਥੇ: ਮਲਕਪੁਰ ਅਤੇ ਪ੍ਰਧਾਨ ਝੱਮਟ ਨੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਹੱਕ 'ਚ ਲੋਕਾਂ ਨੂੰ ਲਾਮਬੰਦ ਕਰਨ ਤੇ ਆਪ ਸਰਕਾਰ ਦੀਆਂ ਮਾੜੀਆਂ ਤੇ ਸੂਬੇ ਨੂੰ ਲੁੱਟਣ ਵਾਲੀਆ ਨੀਤੀਆਂ ਨੂੰ ਘਰ-ਘਰ ਲੈ ਕੇ ਜਾਣ ਤਾਂ ਜੋ ਲੋਕਾਂ 'ਚ ਆਪ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਪਰਦਾਪਾਸ਼ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਅੱਜ ਲੋਕ ਵੱਡੀ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਜੋ ਕਿ ਪਾਰਟੀ ਦੀ ਚੜ੍ਹਦੀ ਕਲਾ ਪਾਸੇ ਜਾਣ ਦਾ ਸ਼ੁਭ ਸੰਕੇਤ ਹੈ ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਆਪ ਸਰਕਾਰ ਤੇ ਕਾਂਗਰਸ ਸਰਕਾਰਾਂ ਸਮੇਂ ਸੂਬੇ ਨੂੰ ਲੁੱਟਣ ਤੋਂ ਸਵਾਏ ਇਨ੍ਹਾਂ ਸਰਕਾਰਾਂ ਨੇ ਕੁਝ ਨਹੀਂ ਕੀਤਾ ਤੇ ਜਦੋਂ ਵੀ ਸੂਬੇ ਦਾ ਵਿਕਾਸ ਹੋਇਆ ਹੈ ਅਕਾਲੀ ਦਲ ਸਰਕਾਰਾਂ ਸਮੇਂ ਹੀ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਰਾਏਕੋਟ ਵਲੋਂ ਦਾਣਾ ਮੰਡੀ ਰਾਏਕੋਟ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ 13 ਨੂੰ, ਰਿਹਰਸਲ ਅੱਜ
Ad Position 24