11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬੀ ਬਾਗ ਜਗਰਾਉਂ ਵਿਖੇ ਇੰਟਰਲਾਕ ਟਾਈਲਾਂ ਨਾਲ ਬਣੇ ਮੇਨ ਰਸਤੇ ਦਾ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਜਗਰਾਉਂ, 11 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਸ਼ਹਿਰ ਦੇ ਵਾਰਡ ਨੰਬਰ 2 'ਚ ਪੈਂਦੇ ਪੰਜਾਬੀ ਬਾਗ ਦੇ ਮੇਨ ਰਸਤੇ ਜਿਸਨੂੰ ਇੰਟਰਲਾਕ ਟਾਈਲਾਂ ਨਾਲ ਨਵਾਂ ਬਣਾਇਆ ਗਿਆ ਹੈ | ਇਸਦਾ ਉਦਘਾਟਨ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਇਹ ਗਲੀ ਨੂੰ ਬਣਾਉਣ ਲਈ ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਸੀ, ਜਿਸਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 21 ਲੱਖ 70 ਹਜ਼ਾਰ ਦੀ ਲਾਗਤ ਨਾਲ ਇਸ ਗਲੀ ਨੂੰ ਬਣਾਇਆ ਗਿਆ ਹੈ, ਜਿਸ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ | ਬੀਬੀ ਮਾਣੂੰਕੇ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਂਸ ਲਈ ਲਗਾਤਾਰ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਜਿੱਥੇ ਵੱਖ-ਵੱਖ ਗਲੀਆਂ ਨੂੰ ਨਵਾਂ ਬਣਾਇਆ ਜਾ ਰਿਹਾ ਹੈ, ਉੱਥੇ ਪੁਰਾਣੀਆਂ ਟੁੱਟ ਚੁੱਕੀਆਂ ਸੜਕਾਂ ਨੂੰ 18 ਫੁੱਟ ਚੌੜਾ ਬਣਾਇਆ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਤੇ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਹੱਲ ਹੋ ਸਕੇ | ਇਸ ਮੌਕੇ ਵਾਰਡ ਦੇ ਕੌਂਸਲਰ ਜਗਜੀਤ ਸਿੰਘ ਜੱਗੀ ਨੇ ਹਲਕਾ ਵਿਧਾਇਕਾ ਬੀਬੀ ਮਾਣੂੰਕੇ ਦਾ ਵਾਰਡ ਵਾਸੀਆਂ ਵਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਬੀਬੀ ਮਾਣੂੰਕੇ ਦੇ ਸਹਿਯੋਗ ਨਾਲ ਵਾਰਡ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹਨ | ਇਸ ਮੌਕੇ ਪ੍ਰੋ: ਸੁਖਵਿੰਦਰ ਸਿੰਘ, ਕਾਰਜਕਾਰੀ ਪ੍ਰਧਾਨ ਕੰਵਰਪਾਲ ਸਿੰਘ, ਜੇ.ਈ. ਨਿਰਮਲ ਕੌਰ, ਜੇ.ਈ. ਅਸ਼ੋਕ ਕੁਮਾਰ, ਮਸਤਾਨ ਸਿੰਘ, ਪ੍ਰਧਾਨ ਮੋਦਨ ਸਿੰਘ, ਸਤਪਾਲ ਖੁਰਾਣਾ, ਬਲਵਿੰਦਰ ਸਿੰਘ ਗਰਚਾ, ਜਸਪਾਲ ਸਿੰਘ, ਵਿਨੋਦ ਕੁਮਾਰ, ਰਾਮ ਸਿੰਘ, ਡਾ: ਅਰੁਣ ਗੁਪਤਾ, ਹਰਜਿੰਦਰ ਸਿੰਘ, ਪਵਨ ਕੁਮਾਰ, ਮਦਨ ਲਾਲ ਤੇ ਹੋਰ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ 2027 ਵਿਧਾਨ ਸਭਾ ਚੋਣਾਂ ਦਾ ਸੰਕੇਤ ਬਣੀ ਅਗਲੀ ਖ਼ਬਰ ਐੱਸ.ਡੀ.ਐੱਮ. ਰਾਏਕੋਟ ਵਲੋਂ ਦਾਣਾ ਮੰਡੀ ਰਾਏਕੋਟ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24