13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਜੀ.ਐੱਚ.ਜੀ. ਪਬਲਿਕ ਸਕੂਲ ਦੱਧਾਹੂਰ ਦੇ ਬੱਚਿਆਂ ਨੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ 'ਚ ਮੱਲਾਂ ਮਾਰੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
• ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਟਰਾਫ਼ੀਆਂ ਨਾਲ ਕੀਤਾ ਸਨਮਾਨਿਤ
ਰਾਏਕੋਟ, 11 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਅੱਠਵੀਂ ਕਲਾਸ ਦੇ ਬੋਰਡ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਨਤੀਜੇ ਵਿਚੋਂ ਏਕਮਜੀਤ ਕੌਰ ਬਾਹਮਣੀਆਂ ਪੁੱਤਰੀ ਮਨਦੀਪ ਸਿੰਘ ਨੇ 87 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਇਸ਼ਪ੍ਰੀਤ ਕੌਰ ਨਿਹਾਲੂਵਾਲ ਪੁੱਤਰੀ ਮਨਮੋਹਨ ਸਿੰਘ ਨੇ 84 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਸੁਖਮਨਦੀਪ ਕੌਰ ਨਿਹਾਲੂਵਾਲ ਪੁੱਤਰੀ ਤੇਜਿੰਦਰ ਸਿੰਘ ਨੇ 83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਹਾਸਲ ਕੀਤਾ |
ਇਸ ਤੋਂ ਇਲਾਵਾ ਅੱਠਵੀਂ ਜਮਾਤ ਦੇ ਹੋਰਨਾਂ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ ਹੈ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸ੍ਰੀਮਤੀ ਪਿ੍ਤਪਾਲ ਕੌਰ ਤੂਰ ਤੇ ਡਾਇਰੈਕਟਰ ਮਨਜੀਤ ਸਿੰਘ ਤੂਰ ਵਲੋਂ ਹੋਣਹਾਰ ਬੱਚਿਆਂ ਨੂੰ ਪੁਜੀਸ਼ਨਾਂ ਹਾਸਲ ਕਰਨ 'ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਉਨਾਂ ਆਖਿਆ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਂਦਾ ਹੈ, ਜਿੰਨਾਂ ਦੀ ਅਣਥੱਕ ਮਿਹਨਤ ਸਦਕਾ ਉਹ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਵਿਚ ਪਾਸ ਹੋਏ ਹਨ | ਇਸ ਮੌਕੇ ਮੈਡਮ ਬਲਵੀਰ ਕੌਰ, ਪਰਦੀਪ ਕੌਰ, ਮਨਪ੍ਰੀਤ ਕੌਰ, ਦਿਆ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਵਿਦਿਆਰਥਣਾਂ ਲਈ ਵਿਦਾਇਗੀ ਪਾਰਟੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਭਾਈ ਦਾਨ ਸਿੰਘ ਪਬਲਿਕ ਸੀ. ਸੈ. ਸਕੂਲ ਮਾਣੂੰਕੇ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24