ਜਗਰਾਉਂ, 11 ਅਪ੍ਰੈਲ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਹਮੇਸ਼ਾਂ ਹੀ ਆਪਣੀਆਂ ਅਕਾਦਮਿਕ ਪ੍ਰਾਪਤੀਆਂ ਕਰਕੇ ਇਲਾਕੇ ਦੀ ਮੋਹਰੀ ਸੰਸਥਾ ਰਹੀ ਹੈ | ਇਸ ਸਬੰਧੀ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਨਾ ਨੇ ਆਪਣੀ ਖੁਸ਼ੀ ਨੂੰ ਜਾਹਿਰ ਕਰਦੇ ਦੱਸਿਆ ਕਿ ਸਾਡੇ ਸਕੂਲ ਦੇ ਬਹੁਤ ਹੀ ਹੋਣਹਾਰ ਵਿਦਿਆਰਥੀ ਮੋਕਸ਼ ਕਪੂਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਪੰਜਾਬ ਦੀ ਮੈਰਿਟ ਸੂਚੀ ਵਿਚ 12ਵਾਂ ਸਥਾਨ ਅਤੇ ਜ਼ਿਲੇ 'ਚ 6ਵਾਂ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ, ਸ਼ਹਿਰ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਉਨ੍ਹਾਂ ਨੇ ਦੱਸਿਆ ਕਿ ਮੋਕਸ਼ ਕਪੂਰ ਨੇ 98 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜਗਰਾਉਂ ਵਿਚ ਦੂਸਰਾ ਅਤੇ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਨਵਨੀਤ ਕੌਰ ਉੱਪਲ ਨੇ 95.5 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿਚੋਂ ਦੂਸਰਾ ਦੂਸਰਾ ਸਥਾਨ ਅਤੇ ਗੁਰਨਿਵਾਜ ਕੌਰ ਨੇ 93.67 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰੀਅਨ ਕੁਮਾਰ ਨੇ 92.83 ਪ੍ਰਤੀਸ਼ਤ ਅੰਕ, ਵੰਸ਼ਿਕਾ ਮੱਕੜ ਅਤੇ ਹਰਨੂਰ ਕੌਰ ਨੇ ਸਾਂਝੇ ਰੂਪ ਵਿਚ 90.83 ਪ੍ਰਤੀਸ਼ਤ ਅੰਕ, ਦਸ਼ਮੀਤ ਕੌਰ ਨੇ 90.33 ਪ੍ਰਤੀਸ਼ਤ ਅੰਕ, ਜਸਪ੍ਰੀਤ ਕੌਰ ਨੇ 90.17 ਪ੍ਰਤੀਸ਼ਤ ਅੰਕ ਅਤੇ ਦਿ੍ਸ਼ਟੀ ਚੌਹਾਨ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਧਾਈ | ਇਸੇ ਤਰ੍ਹਾਂ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਤੇ 32 ਬੱਚਿਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਸ਼ਾਨਦਾਰ ਨਤੀਜੇ ਦਾ ਸਿਹਰਾ ਪਿ੍ੰਸੀਪਲ ਮੈਡਮ ਨੇ ਬੱਚਿਆਂ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਤਾ-ਪਿਤਾ ਦੇ ਸਿਰ ਬੰਨ੍ਹਦੇ ਹੋਏ ਅੱਗੇ ਹੋਰ ਵੀ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਉੱਪ ਪ੍ਰਧਾਨ ਕਾਂਤਾ ਸਿੰਗਲਾ, ਸੈਕਟਰੀ ਮਹਾਂਵੀਰ ਜੈਨ ਅਤੇ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਨਾ ਵਲੋਂ ਬੱਚਿਆਂ ਦਾ ਉਚੇਚੇ ਤੌਰ 'ਤੇ ਸਨਮਾਨ ਕਰਕੇ ਉਨ੍ਹਾਂ ਨੂੰ ਸਰਟੀਫ਼ਿਕੇਟ ਤੇ ਟਰਾਫ਼ੀਆਂ ਦਿੰਦੇ ਹੋਏ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਜਤਿੰਦਰ ਕੌਰ, ਮੋਨਿਕਾ ਢੰਡਾ, ਮੈਡਮ ਪਲਕ, ਮਹਿਕ ਜਗੋਤਾ ਆਦਿ ਹਾਜ਼ਰ ਸਨ |