14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਰੰਗਲਾ ਪੰਜਾਬ ਬਣਾਉਣ ਦਾ ਹਉਕਾ ਦੇਣ ਵਾਲੀ ਆਪ ਸਰਕਾਰ ਨੇ ਸੂਬੇ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ-ਕਾਉਂਕੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਲੁਧਿਆਣਾ, 11 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਗੱਲਬਾਤ ਦੌਰਾਨ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦਾ ਹਉਕਾ ਦੇਣ ਵਾਲੀ ਆਪ ਸਰਕਾਰ ਨੇ ਅੱਜ ਸੂਬੇ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ | ਸੂਬੇ ਦਾ ਕਿਸਾਨ, ਮਜ਼ਦੂਰ, ਸਰਕਾਰੀ ਮੁਲਾਜ਼ਮ, ਨੌਜਵਾਨ ਵਰਗ ਸਮੇਤ ਹਰ ਕੋਈ ਸੂਬਾ ਸਰਕਾਰ ਤੋਂ ਪਰੇਸ਼ਾਨ ਅਤੇ ਦੁਖੀ ਹੈ, ਜਿਸ ਕਰਕੇ ਹੁਣ ਲੋਕ ਆਮ ਆਦਮੀ ਪਾਰਟੀ ਨੂੰ ਸਵੀਕਾਰ ਨਹੀਂ ਕਰਨਗੇ | ਉਨ•ਾਂ ਕਿਹਾ ਕਿ ਸੂਬੇ ਦੀ ਵਿਗੜ ਚੁੱਕੀ ਕਾਨੂੰਨ ਵਿਵਸਥਾ ਕਾਰਨ ਵੱਧ ਰਹੇ ਨਸ਼ਿਆਂ, ਭਿ੍ਸ਼ਟਾਚਾਰ, ਕਾਲਾਬਾਜ਼ਾਰੀ ਅਤੇ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਦੀ ਜਨਤਾ ਅੱਜ ਆਪਣੀਆਂ ਅੱਖਾਂ 'ਚ ਹੰਝੂ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਦਿਨ-ਰਾਤ ਕੋਸ ਰਹੇ ਹਨ ਕਿਉਂਕਿ ਅੱਜ ਪੰਜਾਬ ਵਿਕਾਸ ਦੀ ਬਜਾਏ ਤਬਾਹੀ ਦੇ ਕੰਢੇ 'ਤੇ ਪਹੁੰਚ ਚੁੱਕਾ ਹੈ | ਲੋਕਾਂ ਦਾ ਦੇਰ-ਸਵੇਰ ਆਪਣੇ ਘਰਾਂ 'ਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਚੁੱਕਾ ਹੈ, ਉਹ ਡਰ ਅਤੇ ਦਹਿਸ਼ਤ ਦੇ ਮਾਹੌਲ 'ਚ ਜਿਉਣ ਲਈ ਮਜ਼ਬੂਰ ਹਨ | ਸ. ਕਾਉਂਕੇ ਨੇ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ 'ਆਪ' ਨੂੰ ਸਬਕ ਸਿਖਾਇਆ ਜਾ ਸਕੇ ਕਿਉਂਕਿ ਪੰਜਾਬ ਦੇ ਹਰ ਵਰਗ ਨੇ ਸੁਖਬੀਰ ਸਿੰਘ ਬਾਦਲ ਨੂੰ 2027 'ਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਮੰਨ ਬਣਾ ਲਿਆ ਹੈ ਤੇ ਉਨ•ਾਂ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਕਾਲੀ ਦਲ ਮੁੜ ਪੰਜਾਬ ਨੂੰ ਆਪਣੀਆਂ ਪਹਿਲੀਆਂ ਸਰਕਾਰਾਂ ਦੇ ਕਾਰਜਕਾਲ ਵਾਂਗ ਵਿਕਾਸ ਵੱਲ ਲੈ ਕੇ ਜਾਵੇਗਾ ਅਤੇ ਅਮਨ-ਕਾਨੂੰਨੀ ਦੀ ਸਥਿਤੀ ਨੂੰ ਵੀ ਬਰਕਰਾਰ ਰੱਖੇਗਾ |

Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਦਾ 90ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਨੌਜਵਾਨੀ ਖ਼ਤਮ ਹੋ ਰਹੀ ਪਰ ਨਸ਼ੇ ਨਹੀਂ- ਰੰਧਾਵਾ ਕਿਹਾ, ਨਸ਼ਾ ਪੀੜਤਾਂ ਨੂੰ ਵੀ ਨਸ਼ਾ ਤਸਕਰਾਂ ਵਜੋਂ ਦਰਸਾਇਆ ਜਾ ਰਿਹਾ...
Ad Position 24