14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੁੱਲ ਹਿੰਦ ਕਿਸਾਨ ਸਭਾ ਦਾ 90ਵਾਂ ਸਥਾਪਨਾ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਮੁੱਲਾਂਪੁਰ-ਦਾਖਾ, 11 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਨੇੜਲੇ ਪਿੰਡ ਬੜੈਚ ਵਿਖੇ ਕੁੱਲ ਕਿਸਾਨ ਸਭਾ ਦਾ 90ਵਾਂ ਸਥਾਪਨਾ ਦਿਵਸ ਸੂਬਾ ਸੀਨੀਅਰ ਮੀਤ ਪ੍ਰਧਾਨ ਰੂਪ ਬਸੰਤ ਸਿੰਘ ਬੜੈਚ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਜੁੜੀ ਇਕੱਤਰਤਾ ਨੂੰ ਸੰਬੋਧਨ ਸਮੇਂ ਰੂਪ ਬਸੰਤ ਸਿੰਘ ਬੜੈਚ ਨੇ ਕਿਹਾ ਕਿ 11 ਅਪ੍ਰੈਲ 1936 ਨੂੰ ਸਭਾ ਦੀ ਸਥਾਪਨਾ ਕੀਤੀ ਗਈ ਸੀ | ਜਿਸਦੇ ਪਹਿਲੇ ਪ੍ਰਧਾਨ ਸੁਆਮੀ ਸਹਿਜਾਨੰਦ ਸਰਸਵਤੀ ਅਤੇ ਐਨ.ਜੀ.ਰੰਗਾ ਆਲ ਇੰਡੀਆ ਦੇ ਜਨਰਲ ਸਕੱਤਰ ਬਣੇ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਇਹ ਸਭਾ ਡੇਢ ਕਰੋੜ ਤੋਂ ਵੱਧ ਮੈਂਬਰਾਂ ਨਾਲ ਦੇਸ਼ ਅਤੇ ਦੁਨੀਆਂ ਵਿਚ ਕਿਸਾਨੀ ਦੇ ਵੱਡੇ ਸੰਗਠਨ ਵਜੋਂ ਉੱਭਰ ਰਹੀ ਹੈ | ਇਸ ਮੌਕੇ ਸੂਬਾ ਖ਼ਜ਼ਾਨਚੀ ਸਤਿਨਾਮ ਸਿੰਘ ਬੜੈਚ ਅਤੇ ਸੂਬਾ ਕਮੇਟੀ ਮੈਂਬਰ ਤੇਜਾ ਸਿੰਘ ਬੜੈਚ ਨੇ ਕਿਹਾ ਕਿ ਆਲ ਇੰਡੀਆ ਕਿਸਾਨ ਸਭਾ ਨੂੰ ਪੰਜਾਬ ਸੂਬੇ ਅੰਦਰ ਕੁੱਲ ਹਿੰਦ ਕਿਸਾਨ ਸਭਾ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਸਭਾ ਨੇ ਵੱਡੇ ਪੱਧਰ 'ਤੇ ਸੰਘਰਸ਼ ਲੜੇ ਅਤੇ ਉਨ੍ਹਾਂ ਨੂੰ ਸ਼ਹਾਦਤਾਂ ਦੇ ਕੇ ਜਿੱਤਿਆ ਵੀ ਗਿਆ | ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਦਿੱਲੀ ਦੀਆਂ ਸਰਹੱਦਾਂ 'ਤੇ ਇਤਿਹਾਸਕ ਕਿਸਾਨ ਸੰਘਰਸ਼ ਦੌਰਾਨ ਸਭਾ ਵਲੋਂ ਵੱਡਾ ਯੋਗਦਾਨ ਦਿੱਤਾ ਗਿਆ ਅਤੇ ਅਖ਼ੀਰ ਦੇਸ਼ ਦੀ ਹਾਕਮ ਧਿਰ ਨੇ ਅੰਦੋਲਨ ਅੱਗੇ ਝੁਕਦਿਆਂ ਮੰਗਾ ਮੰਨਣ ਦਾ ਫ਼ੈਸਲਾ ਕਰਨਾ ਪਿਆ | ਇਸ ਮੌਕੇ ਉਨ੍ਹਾਂ ਕਿਸਾਨ ਸਭਾ ਵਿਚ ਸ਼ਾਮਲ ਸਮੂਹ ਮੈਂਬਰਾਂ ਨੂੰ 90ਵੇਂ ਸਥਾਪਨਾ ਦਿਵਸ ਦੀ ਵਧਾਈ ਵੀ ਦਿੱਤੀ | ਇਸ ਮੌਕੇ ਪਰਮਿੰਦਰ ਸਿੰਘ ਬੜੈਚ, ਗੇਦਾਂ ਸਿੰਘ, ਕੇਵਲ ਸਿੰਘ, ਸਰਬਜੀਤ ਸਿੰਘ, ਲਾਭ ਸਿੰਘ, ਜਸਪ੍ਰੀਤ ਸਿੰਘ, ਬਲਬੀਰ ਸਿੰਘ, ਜੋਗਿੰਦਰ ਸਿੰਘ, ਤਰਸੇਮ ਸਿੰਘ ਸੇਮਾ, ਦਰਬਾਰਾ ਸਿੰਘ, ਬਿੱਕਰ ਸਿੰਘ, ਬਹਾਦਰ ਸਿੰਘ, ਬੱਬੂ ਬੜੈਚ ਹੋਰ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਹਿਮਾਯੂਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਮੀਟਿੰਗ ਨੂੰ ਪਿੰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ... ਅਗਲੀ ਖ਼ਬਰ ਰੰਗਲਾ ਪੰਜਾਬ ਬਣਾਉਣ ਦਾ ਹਉਕਾ ਦੇਣ ਵਾਲੀ ਆਪ ਸਰਕਾਰ ਨੇ ਸੂਬੇ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ-ਕਾਉਂਕੇ <br/>
Ad Position 24