14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਮਾਣੂੰਕੇ ਵਲੋਂ ਕਰਵਾਇਆ ਚੌਥਾ ਗਤਕਾ ਮੁਕਾਬਲਾ ਯਾਦਗਾਰੀ ਹੋ ਨਿਬੜਿਆ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਹਠੂਰ, 11 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਪਿੰਡ ਮਾਣੂੰਕੇ ਵਲੋਂ ਗ੍ਰਾਂਮ ਪੰਚਾਇਤ, ਨਗਰ ਵਾਸੀਆਂ ਤੇ ਸਮੂਹ ਐੱਨ.ਆਰ.ਆਈਜ਼ ਵੀਰਾਂ ਦੇ ਸਹਿਯੋਗ ਨਾਲ ਸਿੱਖੀ ਦੀ ਚੜ੍ਹਦੀ ਕਲਾ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਅਖਾੜੇ ਦੇ ਮੁਖੀ ਭਾਈ ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਇਤਿਹਾਸਿਕ ਗੁਰਦੁਆਰਾ ਜੌੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਚੌਥਾ ਵਿਸ਼ਾਲ ਗੱਤਕਾ ਮੁਕਾਬਲਿਆਂ ਕਰਵਾਇਆ ਗਿਆ | ਜਿਸ ਵਿਚ ਲਗਭਗ ਦੋ ਦਰਜਨ ਗੱਤਕਾ ਟੀਮਾਂ ਨੇ ਭਾਗ ਲਿਆ | ਸਭ ਤੋਂ ਪਹਿਲਾਂ ਪਿੰਡ ਮਾਣੂੰਕੇ ਵਿਖੇ ਮਹੱਲਾ ਸਜਾਇਆ ਗਿਆ ਅਤੇ ਪਿੰਡ ਦੀ ਪਰਿਕਰਮਾ ਕਰਕੇ ਗੁਰਦੁਆਰਾ ਜੌੜੀਆਂ ਸਾਹਿਬ ਵਿਖੇ ਪਹੁੰਚ ਕੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਉਪਰੰਤ ਇਨ੍ਹਾਂ ਮੁਕਾਲਿਆਂ ਸਬੰਧੀ ਅਰਦਾਸ ਬੇਨਤੀ ਕੀਤੀ ਅਤੇ ਫਿਰ ਸਿੱਖ ਮਾਰਸ਼ਲ ਆਰਟ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਈ | ਮੁੱਖ ਪ੍ਰਬੰਧਕ ਭਾਈ ਜਸਵੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਨ੍ਹਾਂ ਸਖ਼ਤ ਮੁਕਾਬਲਿਆਂ 'ਚ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ | ਜਿਸ ਵਿਚੋਂ ਬਾਬਾ ਬਿਧੀ ਚੰਦ ਜੀ ਗੱਤਕਾ ਅਖਾੜਾ ਸ੍ਰੀ ਅੰਮਿ੍ਤਸਰ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਮਾਛੀਕੇ ਨੇ ਦੂਜਾ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਰਾਊਵਾਲ ਦੀ ਟੀਮ ਨੇ ਤੀਸਰਾ ਅਤੇ ਗੁਰੂ ਕੀ ਫੌਜ ਬਾਬਾ ਬੁੱਢਾ ਦਲ ਗੱਤਕਾ ਅਖਾੜਾ ਛੱਜਾਵਾਲ ਦੀ ਟੀਮ ਨੇ ਚੌਥਾ ਸਥਾਨ ਲੈ ਕੇ ਆਪਣੀ ਮਿਹਨਤ ਨੂੰ ਉਜ਼ਾਗਰ ਕੀਤਾ | ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿਚੋਂ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਗੱਤਕਾ ਮੁਲਾਂਪੁਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸੁਰਜੀਤ ਗਤਕਾ ਸਪੋਰਟਸ ਕਲੱਬ ਭਿੰਡਰ ਕਲਾਂ ਦੀ ਟੀਮ ਨੇ ਦੂਜਾ ਅਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਮਾਣੂੰਕੇ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਟੀਮਾਂ ਨੂੰ ਪੁਜੀਸ਼ਨਵਾਰ ਸਥਾਨ ਦੇਣ ਲਈ ਜੱਜ ਭਾਈ ਪਿ੍ਤਪਾਲ ਸਿੰਘ ਚੰਡੀ, ਭਾਈ ਸੁਰਿੰਦਰਪਾਲ ਸਿੰਘ ਮਿੱਠੂ ਅਤੇ ਗਿਆਨੀ ਜਸਵੀਰ ਸਿੰਘ ਖ਼ਾਲਸਾ ਨੇ ਜ਼ਿੰਮੇਵਾਰੀ ਤੇ ਦਿ੍ੜਤਾ ਨਾਲ ਫ਼ੈਸਲੇ ਲਏ | ਸਟੇਜ਼ ਦੀ ਕਾਰਵਾਈ ਭਾਈ ਸੁਰਿੰਦਰਪਾਲ ਸਿੰਘ ਮਿੱਠੂ ਮੁੱਲਾਂਪੁਰ ਨੇ ਬਾਖੂਬੀ ਨਿਭਾਈ | ਪ੍ਰਬੰਧਕਾਂ ਨੇ ਜੇਤੂ ਟੀਮਾਂ ਨੂੰ ਨਕਦ ਰਾਸ਼ੀ ਤੇ ਵਿਸ਼ਾਲ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਮੁੱਖ ਪ੍ਰਬੰਧਕ ਭਾਈ ਜਸਵੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਪਹਿਲੇ ਚਾਰ ਇਨਾਮਾਂ ਦੀ ਰਾਸ਼ੀ 65 ਹਜ਼ਾਰ ਰੁਪਏ ਉੱਘੇ ਸਮਾਜ ਸੇਵੀ ਰਣਧੀਰ ਸਿੰਘ ਧੀਰਾ ਕੈਨੇਡਾ ਅਤੇ ਸੁਖਵਿੰਦਰ ਸਿੰਘ ਸ਼ਿੰਦਾ ਨੇ ਦਿੱਤੀ ਸੀ | ਇਸ ਮੌਕੇ ਬਾਬਾ ਮਿਹਰ ਸਿੰਘ ਨਾਨਕਸਰ ਵਾਲੇ, ਟਰੱਕ ਯੂਨੀਅਨ ਹਠੂਰ ਦੇ ਪ੍ਰਧਾਨ ਬਲਦੇਵ ਸਿੰਘ ਸੰਧੂ, ਜਗਦੀਸ਼ ਸਿੰਘ ਦੀਸ਼ਾ, ਪਿੰਦਰਪਾਲ ਸਿੰਘ ਪਿੰਦਾ, ਸਰਪੰਚ ਹਰਪ੍ਰੀਤ ਸਿੰਘ ਹੈਪੀ, ਗਿਆਨੀ ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਹੈਪੀ ਕਬੱਡੀ ਖਿਡਾਰੀ, ਭਾਈ ਕੁਲਵੰਤ ਸਿੰਘ ਖਾਲਸਾ, ਗਾਇਕ ਤੇ ਗੀਤਕਾਰ ਮੇਜਰ ਸੰਧੂ, ਭਾਈ ਗੁਰਦੀਪ ਸਿੰਘ, ਸਤਪਾਲ ਸਿੰਘ ਸੰਧੂ, ਰੇਸ਼ਮ ਸਿੰਘ ਸਾਬਕਾ ਸਰਪੰਚ, ਰਾਮ ਸਿੰਘ, ਬਲਵੰਤ ਸਿੰਘ ਗੋਗੀ, ਸਤਪਾਲ ਸਿੰਘ ਗੋਰਾ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸ਼ਿੰਦਾ ਅਤੇ ਸਮੂਹ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਦੋਵਾਲ 2 ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਖੇਡ ਪ੍ਰਮੋਟਰ ਰਾਜੂ ਗਰੇਵਾਲ ਵਲੋਂ ਉਦਘਾਟਨ ਅਗਲੀ ਖ਼ਬਰ ਪਿੰਡ ਹਿਮਾਯੂਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਮੀਟਿੰਗ ਨੂੰ ਪਿੰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ...
Ad Position 24