ਦਾਣਾ ਮੰਡੀ ਰਾਏਕੋਟ ਵਿਖੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ
ਅਜੀਤ ਡੈਸਕ
12-04-2026
ਰਾਏਕੋਟ, 11 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਸਰਕਾਰੀ ਖ਼ਰੀਦ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ ਦੀ ਹਾਜ਼ਰੀ ਵਿਚ 2585 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਪਨਸਪ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਵਲੋਂ ਭਾਅ ਲਗਾ ਕੇ ਕੀਤੀ ਗਈ | ਇਸ ਮੌਕੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਕੇ ਸਮੇਂ ਸਿਰ ਅਦਾਇਗੀ ਦਾ ਭੁਗਤਾਨ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਭਰਾ ਦਾਣਾ ਮੰਡੀਆਂ ਵਿਚ ਕਣਕ ਦੀ ਫ਼ਸਲ ਸੁੱਕੀ ਤੇ ਸਾਫ਼-ਸੁੱਥਰੀ ਲਿਆਉਣ ਨੂੰ ਤਰਜੀਹ ਦੇਣ ਤਾਂ ਜੋ ਬਿਨ੍ਹਾਂ ਕਿਸੇ ਖੱਜ਼ਲ-ਖੁਆਰੀ ਦੇ ਫ਼ਸਲ ਨੂੰ ਵੇਚਿਆ ਜਾ ਸਕੇ | ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਖ਼ਰੀਦ ਦੇ ਸਮੁੱਚੇ ਪ੍ਰਬੰਧ ਮੁਕੰਮਲ ਰੱਖੇ ਜਾਣ ਤਾਂ ਜੋ ਚੱਲਦੇ ਸੀਜ਼ਨ ਵਿਚ ਕੋਈ ਰੁਕਾਵਟ ਪੇਸ਼ ਨਾ ਆ ਸਕੇ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ, ਆੜ੍ਹਤੀਆਂ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪ੍ਰਸੋਤਮ ਗੁਪਤਾ, ਟਰੱਕ ਯੂਨੀਅਨ ਰਾਏਕੋਟ ਦੇ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਸਰਪ੍ਰਸਤ ਗੁਰਮੇਲ ਸਿੰਘ ਧਾਲੀਵਾਲ, ਪਨਸਪ ਇੰਸਪੈਕਟਰ ਬਲਵੀਰ ਸਿੰਘ, ਵੇਅਰਹਾਊਸ ਇੰਸਪੈਕਟਰ ਜਤਿੰਦਰ ਸਿੰਘ, ਪਨਗਰੇਨ ਇੰਸਪੈਕਟਰ ਜਸਵਿੰਦਰ ਸਿੰਘ, ਖ਼ਜ਼ਾਨਚੀ ਅੰਮਿ੍ਤਪਾਲ ਸਿੰਘ ਜੌਹਲਾਂ, ਮੰਡੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਵਿਰਕ, ਵਿਨੋਦ ਕਤਿਆਲ, ਪ੍ਰਧਾਨ ਸੁਰੇਸ਼ ਗਰਗ, ਲੇਖਾਕਾਰ ਵਰਿੰਦਰ ਸ਼ਰਮਾ, ਵਰਿੰਦਰ ਸ਼ਰਮਾ ਅਕਾਲਗੜ੍ਹ, ਬਿੱਟੂ ਜੈਨ, ਰਾਜੂ ਪਨਸਪ, ਸ਼ਿਵ ਕੁਮਾਰ, ਹੇਮਰਾਜ ਬਾਂਸਲ, ਅਕਾਊਟੈਂਟ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਲੋਹਟਬੱਦੀ, ਕੁਲਵੰਤ ਸਿੰਘ ਸੰਤ, ਭੂਸ਼ਣ ਬਵੇਜਾ, ਨਿਰਮਲ ਕੁੰਦਰਾ, ਲਵਪ੍ਰੀਤ ਸਿੰਘ ਧੂਰਕੋਟ, ਰਾਜਿੰਦਰਪਾਲ ਗੋਇਲ, ਰਾਜਿੰਦਰ ਕੁਮਾਰ ਕਾਕਾ, ਸੋਨੀ ਬਾਂਸਲ, ਪ੍ਰਧਾਨ ਅਵਤਾਰ ਸਿੰਘ ਰਾਏਕੋਟ 'ਆਪ' ਪਾਰਟੀ ਆਦਿ ਹਾਜ਼ਰ ਸਨ |