18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਕਾਂਗਰਸ ਸਰਕਾਰ ਲਾਜ਼ਮੀ-ਸੰਧੂ/ਬਾਸੀ

Ad Position 21
No active advertisement
ਅਜੀਤ ਡੈਸਕ 13-04-2026
• 'ਆਪ' ਸਰਕਾਰ ਤੋਂ ਲੋਕ ਨਿਰਾਸ਼, ਆਉਣ ਵਾਲੀਆਂ ਚੋਣਾਂ ਵਿਚ ਬਦਲਾਅ ਦੀ ਉਮੀਦ
ਭੂੰਦੜੀ, 12 ਅਪ੍ਰੈਲ (ਕੁਲਦੀਪ ਸਿੰਘ ਮਾਨ)-ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਸੁਧਾਰਨ ਲਈ ਸੂਬੇ ਵਿਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ | ਇਹ ਵਿਚਾਰ ਪੰਜਾਬ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਬਾਸੀ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦੇ ਹਾਲਾਤ ਕਾਫ਼ੀ ਨਾਜ਼ੁਕ ਹਨ, ਜਿਸ ਕਾਰਨ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ | ਆਗੂਆਂ ਨੇ ਦਾਅਵਾ ਕੀਤਾ ਕਿ ਜਨਤਾ ਹੁਣ ਇਸ ਸਰਕਾਰ ਨੂੰ ਸੱਤ੍ਹਾ ਤੋਂ ਹਟਾਉਣ ਦਾ ਮਨ ਬਣਾ ਚੁੱਕੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੀ ਹੈ | ਉਨ੍ਹਾਂ ਹੋਰ ਕਿਹਾ ਕਿ ਜੇਕਰ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣਾ ਹੈ ਤਾਂ ਲੋਕਾਂ ਨੂੰ 2017 ਵਾਂਗ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਉਨ੍ਹਾਂ ਵਿਸ਼ਵਾਸ ਜਿਤਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਲੋਕ ਇਕ ਨਵਾਂ ਇਤਿਹਾਸ ਰਚਣਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਚੁਟਕਲੇ ਸੁਣਾ ਕੇ ਸਟੇਜ ਤਾਂ ਚਲਾ ਸਕਦੇ ਹਨ, ਪੰਜਾਬ ਨਹੀਂ-ਪੱਬੀਆਂ ਅਗਲੀ ਖ਼ਬਰ ਰੇਸ਼ਮ ਸਿੰਘ ਨੇ ਤਹਿਸੀਲਦਾਰ ਰਾਏਕੋਟ ਵਜੋਂ ਚਾਰਜ ਸੰਭਾਲਿਆ
Ad Position 24