18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੁੱਖ ਮੰਤਰੀ ਚੁਟਕਲੇ ਸੁਣਾ ਕੇ ਸਟੇਜ ਤਾਂ ਚਲਾ ਸਕਦੇ ਹਨ, ਪੰਜਾਬ ਨਹੀਂ-ਪੱਬੀਆਂ

Ad Position 21
No active advertisement
ਅਜੀਤ ਡੈਸਕ 13-04-2026
ਭੂੰਦੜੀ, 12 ਅਪ੍ਰੈਲ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਯੂ.ਐੱਸ.ਏ. ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਵੀ ਸਿੰਘ ਪੱਬੀਆਂ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਤਿੱਖੀ ਟਿੱਪਣੀ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਬਿਗੜਦੀ ਜਾ ਰਹੀ ਹੈ ਅਤੇ 'ਆਪ' ਸਰਕਾਰ ਦੇ ਤਜਰਬੇ ਦੀ ਕਮੀ ਕਾਰਨ ਆਰਥਿਕ ਹਾਲਤ ਵੀ ਲਗਾਤਾਰ ਖ਼ਰਾਬ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਟੇਜ਼ 'ਤੇ ਚੁਟਕਲੇ ਸੁਣਾ ਕੇ ਲੋਕਾਂ ਦਾ ਮਨੋਰੰਜਨ ਤਾਂ ਕਰ ਸਕਦੇ ਹਨ, ਪਰ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਉਨ੍ਹਾਂ ਲਈ ਮੁਸ਼ਕਿਲ ਸਾਬਤ ਹੋ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਰੈਲੀਆਂ ਵਿਚ ਵੀ ਮਨੋਰੰਜਨ ਲਈ ਹੀ ਸ਼ਾਮਿਲ ਹੋ ਰਹੇ ਹਨ | ਪੱਬੀਆਂ ਨੇ ਕਿਹਾ ਕਿ ਸੂਬੇ ਵਿਚ ਦਿਨ ਦਿਹਾੜੇ ਲੁੱਟ-ਖੋਹ ਅਤੇ ਕਤਲ ਦੀਆਂ ਘਟਨਾਵਾਂ ਵੱਧ ਰਹੀਆਂ ਹਨ | ਟੂਰਨਾਮੈਂਟਾਂ ਅਤੇ ਜਨਤਕ ਪ੍ਰੋਗਰਾਮਾਂ ਦੌਰਾਨ ਗੋਲੀਆਂ ਚੱਲਣੀਆਂ ਆਮ ਹੋ ਗਈਆਂ ਹਨ | ਇਸ ਤੋਂ ਇਲਾਵਾ ਪੁਲਿਸ ਥਾਣਿਆਂ 'ਤੇ ਹਮਲੇ ਅਤੇ ਰਾਜਨੀਤਿਕ ਦਫ਼ਤਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵੀ ਚਿੰਤਾਜਨਕ ਹਨ | ਉਨ੍ਹਾਂ ਹੋਰ ਕਿਹਾ ਕਿ ਵੱਡੇ ਵਪਾਰੀ ਅਤੇ ਉਦਯੋਗਪਤੀ ਗੈਂਗਸਟਰਾਂ ਵਲੋਂ ਮੰਗੀ ਜਾ ਰਹੀ ਫਿਰੌਤੀ ਕਾਰਨ ਡਰੇ ਹੋਏ ਹਨ | ਕਈਆਂ ਨੂੰ 'ਗੁੰਡਾ ਟੈਕਸ' ਦੇਣ ਲਈ ਮਜ਼ਬੂਰ ਹੋਣਾ ਪੈਂਦਾ ਹੈ, ਜਦਕਿ ਕੁਝ ਪੰਜਾਬ ਛੱਡ ਕੇ ਹੋਰ ਰਾਜਾਂ ਵੱਲ ਰੁਖ ਕਰ ਰਹੇ ਹਨ | ਅੰਤ ਵਿਚ ਪੱਬੀਆਂ ਨੇ ਕਿਹਾ ਕਿ ਮਾਨ ਸਰਕਾਰ ਹਰ ਮੋਰਚੇ 'ਤੇ ਨਾਕਾਮ ਰਹੀ ਹੈ ਅਤੇ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਸੱਤ੍ਹਾ ਤੋਂ ਬਾਹਰ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਾਮਲਾ ਕਣਕ ਦਾ ਦਾਣਾ ਸੁੰਗੜਨ ਕਾਰਨ ਪੈਦਾ ਹੋਈ ਅੜਚਨ ਦਾ <br> ਪੰਜਾਬ ਦੀਆਂ ਖ਼ਰੀਦ ਏਜੰਸੀਆਂ ਵਲੋਂ ਕਣਕ ਖ਼ਰੀਦਣ ਤੋਂ... ਅਗਲੀ ਖ਼ਬਰ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਕਾਂਗਰਸ ਸਰਕਾਰ ਲਾਜ਼ਮੀ-ਸੰਧੂ/ਬਾਸੀ
Ad Position 24