ਲੁਧਿਆਣਾ, 12 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਫੋਕਲ ਪੁਆਇੰਟ ਫੇਜ਼ 4, 7 ਅਤੇ 8 ਵਿਚ ਚੱਲ ਰਹੇ ਗਰੀਨ ਬੈਲਟਾਂ, ਪਾਰਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਨੰੂ ਪੋ੍ਰਜੈਕਟਾਂ ਦੀ ਚੰਗੀ ਗੁਣਵੱਤਾ ਅਤੇ ਸਮੇਂ ਸਿਰ ਕੰਮ ਦੇ ਮੁਕੰਮਲ ਨੰੂ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਸੰਯੁਕਤ ਕਮਿਸ਼ਨਰ ਵਿਨੀ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ | ਨਗਰ ਨਿਗਮ ਵਲੋਂ ਕਰੋੜਾਂ ਰੁਪਏ ਦੇ ਪਾਰਕਾਂ, ਸੜਕਾਂ ਅਤੇ ਸਟਰੀਟ ਲਾਈਟਾਂ ਨਾਲ ਸੰਬੰਧਿਤ ਕਈ ਪੋ੍ਰਜੈਕਟਾਂ ਚੱਲ ਰਹੇ ਹਨ | ਕਮਿਸ਼ਨਰ ਨੇ ਉਦਯੋਗਪਤੀਆਂ ਨੰੂ ਗਰੀਨ ਬੈਲਟਾਂ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ |