ਲੁਧਿਆਣਾ, 12 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ. ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਿਸ਼ੀ ਨਗਰ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਨਤਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦਾ ਜਾਣਕਾਰ ਸੀ ਅਤੇ ਕਥਿਤ ਦੋਸ਼ੀ ਪਿਛਲੇ ਕੁਝ ਸਮੇਂ ਤੋਂ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰ ਰਿਹਾ ਸੀ | ਪਰ ਹੁਣ ਉਹ ਵਿਆਹ ਕਰਵਾਉਣ ਤੋਂ ਮੁੱਕਰ ਗਿਆ, ਜਿਸ 'ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |