ਸਿੱਧਵਾਂ ਬੇਟ, 13 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਕਸਬਾ ਸਿੱਧਵਾਂ ਬੇਟ ਦੇ ਉੱਘੇ ਆਜ਼ਾਦੀ ਘੁਲਾਟੀਏ ਸਵ: ਡਾ. ਕਿਹਰ ਸਿੰਘ ਸਿੱਧੂ ਦੇ ਪੁੱਤਰ ਰਿਟਾ: ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਅਤੇ ਏ.ਐੱਸ.ਆਟੋ. ਮੋਬਾਇਲਜ਼ ਜਗਰਾਉਂ ਦੇ ਮਾਲਕ ਗੁਰਿੰਦਰ ਸਿੰਘ ਸਿੱਧੂ ਸਿੱਧਵਾਂ ਬੇਟ ਪ੍ਰਧਾਨ ਜਗਰਾਉਂ ਵੈੱਲਫੇਅਰ ਸੁਸਾਇਟੀ ਨੇ ਕੁਝ ਦਿਨ ਪਹਿਲਾਂ ਵਰਿੰਦਾਵਨ ਵਿਖੇ ਇਕ ਕਿਸ਼ਤੀ ਦੇ ਪਲਟਣ ਨਾਲ ਮੌਤ ਦੇ ਮੂੰਹ ਵਿਚ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਘਟਨਾ ਨੂੰ ਪਰਿਵਾਰ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ | ਉਨ੍ਹਾਂ ਇਸ ਦੌਰਾਨ ਆਖਿਆ ਕਿ ਇਸ ਘਟਨਾ ਲਈ ਜੋ ਵੀ ਜ਼ਿੰਮੇਵਾਰ ਵਿਅਕਤੀ ਹੈ ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਸੇਵਾਮੁਕਤ ਪੁਲਿਸ ਅਧਿਕਾਰੀ ਨੇ ਇਹ ਵੀ ਆਖਿਆ ਕਿ ਮੈਂ ਜਲਦੀ ਹੀ ਇਸ ਸੰਬੰਧੀ ਯੂ.ਪੀ. ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨਾਲ ਗੱਲ ਕਰਕੇ ਪੀੜਤ ਪਰਿਵਾਰ ਲਈ ਬਣਦਾ ਮੁਆਵਜ਼ੇ ਦੀ ਮੰਗ ਕਰਾਂਗਾਂ, ਕਿਉਂਕਿ ਇਸ ਘਟਨਾ ਨੇ ਸਿਰਫ਼ ਪੀੜਤ ਪਰਵਿਾਰਾਂ ਨੂੰ ਹੀ ਨਹੀਂ, ਸਗੋਂ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਇਸ ਮੌਕੇ ਗੁਰਿੰਦਰ ਸਿੰਘ ਸਿੱਧੂ ਨੇ ਵੀ ਆਖਿਆ ਕਿ ਸਾਡੀ ਸੰਸਥਾ ਵੀ ਜਲਦੀ ਹੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰੇਗੀ |
ਸਾਬਕਾ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਤੇ ਗੁਰਿੰਦਰ ਸਿੰਘ ਸਿੱਧੂ ਸਿੱਧਵਾਂ ਬੇਟ ਨੇ ਵਰਿੰਦਾਵਨ ਹਾਦਸੇ ਤੋਂ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ
ਅਜੀਤ ਡੈਸਕ
14-04-2026