29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Ad Position 21
No active advertisement
ਅਜੀਤ ਡੈਸਕ 14-04-2026
ਜਗਰਾਉਂ, 13 ਅਪ੍ਰੈਲ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਵਿਸ਼ੇਸ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਰਿੰਦਾਵਨ ਵਿਖੇ ਹੋਏ ਹਾਦਸੇ ਵਿਚ ਵਿਛੜੀਆਂ ਰੂਹਾਂ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ | ਸਕੂਲ ਕੈਂਪਸ ਦੇ ਅੰਦਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕਰਵਾਈ ਗਈ, ਜਿਸ ਵਿਚ ਤਕਰੀਬਨ 150 ਵਿਦਿਆਰਥੀਆਂ ਨੇ ਪਾਠ ਕੀਤੇ | ਸਕੂਲ ਮੈਨੇਜਮੈਂਟ ਮੈਂਬਰਜ਼ ਨੇ ਸ਼ਾਮਿਲ ਹੁੰਦਿਆਂ ਵਿਛੜੀਆਂ ਰੂਹਾਂ ਦੀ ਆਤਮਾ ਦੀ ਸ਼ਾਂਤੀ, ਪਰਿਵਾਰ ਨੂੰ ਬੇਹੱਦ ਦੁਖਦਾਈ ਸਮੇਂ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ | ਸ਼ੋਕ ਦੇ ਚੱਲਦਿਆ ਵਿਸਾਖੀ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਅਤੇ ਮੈਨੇਜਮੈਂਟ ਮੈਂਬਰਜ਼, ਸਕੂਲ ਦੇ ਸਟਾਫ਼ ਅਤੇ ਬੱਚਿਆਂ ਵਲੋਂ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪਰਿਵਾਰ ਸਮੇਤ ਨਾਨਕਸਰ ਵਿਖੇ ਨਤਮਸਤਕ ਹੋਏ ਇਨਸਾਨ ਮਨੁੱਖਤਾ ਦੀ ਭਲਾਈ ਵਾਲੀ... ਅਗਲੀ ਖ਼ਬਰ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਅੱਗ ਬੁਝਾਊ ਯੰਤਰ ਚਲਾਉਣ ਸੰਬੰਧੀ ਮੌਕ ਡਰਿੱਲ ਕਰਵਾਈ
Ad Position 24