29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅਮਰੀਕਾ-ਇਜ਼ਰਾਈਲ ਵਲੋਂ ਈਰਾਨ ਖ਼ਿਲਾਫ਼ ਥੋਪੀ ਨਿਹੱਕੀ ਜੰਗ ਦੀ ਮਾਰ ਭਾਰਤ ਦੇ ਮਜ਼ਦੂਰਾਂ 'ਤੇ ਪੈ ਰਹੀ ਹੈ- ਦੱਤ, ਖੰਨਾ

Ad Position 21
No active advertisement
ਅਜੀਤ ਡੈਸਕ 14-04-2026
ਜਗਰਾਉਂ, 13 ਅਪੈ੍ਰਲ (ਗੁਰਦੀਪ ਸਿੰਘ ਮਲਕ)-ਮਹਿੰਗਾਈ ਦੀ ਮਾਰ ਝੱਲ ਰਹੇ ਦਿੱਲੀ-ਗੁੜਗਾਉਂ-ਨੋਇਡਾ ਸਥਿਤ ਗਾਰਮੈਂਟ ਫੈਕਟਰੀਆਂ ਵਿਚ ਕੰਮ ਕਰਦੇ ਦੇ ਹਜ਼ਾਰਾਂ ਮਜ਼ਦੂਰ ਸੜਕਾਂ 'ਤੇ ਨਿੱਕਲ ਕੇ ਆਪਣੀਆਂ ਉਜ਼ਰਤਾਂ ਵਿਚ ਵਾਧੇ ਦੀ ਮੰਗ ਕਰ ਰਹੇ ਹਨ | ਇਨਕਲਾਬੀ ਕੇਂਦਰ ਪੰਜਾਬ ਨੇ ਇੰਨ੍ਹਾਂ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕਰਦਿਆਂ ਸੂਬਾ ਪ੍ਰਧਾਨ ਨਰਾਇਣ ਦੱਤ, ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਨਿਗੁਣੀਆਂ ਉਜਰਤਾਂ ਉੱਪਰ ਕੰਮ ਕਰਦੇ ਇੰਨ੍ਹਾਂ ਮਜ਼ਦੂਰਾਂ ਦੀ ਹਾਲਤ ਪਹਿਲਾਂ ਹੀ ਬੇਹੱਦ ਤਰਸਯੋਗ ਸੀ ਪਰ ਹੁਣ ਅਮਰੀਕਾ-ਇਜ਼ਰਾਈਲ ਵਲੋਂ ਈਰਾਨ ਖਿਲਾਫ਼ ਥੋਪੀ ਨਿਹੱਕੀ ਜੰਗ ਕਾਰਨ ਮਹਿੰਗਾਈ ਛੜੱਪੇ ਮਾਰਕੇ ਵਧ ਰਹੀ ਹੈ | ਦੂਜੇ ਮੋਦੀ ਹਕੂਮਤ ਨੇ ਕਾਰਪੋਰੇਟ ਘਰਾਣਿਆਂ ਨੂੰ ਅੰਨ੍ਹੇ ਮੁਨਾਫ਼ੇ ਦੇਣ ਲਈ ਪਹਿਲੀ ਅਪ੍ਰੈਲ ਤੋਂ ਲਾਗੂ ਕੀਤੇ 4 ਕਿਰਤ ਕੋਡਾਂ ਨੇ ਮਜ਼ਦੂਰਾਂ ਦੇ ਜਥੇਬੰਦ ਹੋਣ ਦਾ ਹੱਕ ਵੀ ਖੋਹ ਲਿਆ ਹੈ | ਸੂਬਾ ਆਗੂਆਂ ਮੁਖਤਿਆਰ ਪੂਹਲਾ, ਜਸਵੰਤ ਜੀਰਖ ਅਤੇ ਜਗਜੀਤ ਲਹਿਰਾ ਮੁਹੱਬਤ ਨੇ ਕਿਹਾ ਕਿ ਇੰਨ੍ਹਾਂ ਕੋਡਾਂ 'ਚ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀਆਂ ਮੱਦਾਂ ਨੂੰ ਸਨਅਤਕਾਰਾਂ ਅਤੇ ਸਰਮਾਏਦਾਰਾਂ ਦੇ ਹਿੱਤਾਂ ਵਿਚ ਨਰਮ ਕਰ ਕੀਤਾ ਗਿਆ ਹੈ | ਮਜ਼ਦੂਰਾਂ ਦੇ ਜਥੇਬੰਦ ਹੋਣ ਦੇ ਅਧਿਕਾਰ ਉੱਪਰ ਵੀ ਪਾਬੰਦੀਆਂ ਮੜ੍ਹ ਦਿੱਤੀਆਂ ਹਨ | ਜਦੋਂ 'ਮਰਜ਼ੀ ਰੱਖੋ- ਜਦੋਂ ਮਰਜ਼ੀ ਕੱਢੋ' ਨੀਤੀ ਲਾਗੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ | ਅੱਜ ਦੇ ਦੌਰ ਵਿਚ ਮਜ਼ਦੂਰਾਂ ਦਾ ਆਪਣੀਆਂ ਫੌਰੀ ਮੰਗਾਂ ਦੇ ਨਾਲ-ਨਾਲ ਮਹਿੰਗਾਈ ਜਿਹੇ ਦੈਂਤ ਖ਼ਿਲਾਫ਼ ਸੰਘਰਸ਼ ਕਰਨਾ ਸ਼ਲਾਘਾਯੋਗ ਕਦਮ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਹਿਬਾਜ਼ਪੁਰਾ ਵਿਖੇ ਨੌਜਵਾਨ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਜਰਨੈਲ ਸਿੰਘ ਲੋਹਟਬੱਦੀ ਅਕਾਊਟੈਂਟ ਯੂਨੀਅਨ ਦਾਣਾ ਮੰਡੀ ਰਾਏਕੋਟ ਦੇ ਮੁੜ ਪ੍ਰਧਾਨ ਨਿਯੁਕਤ
Ad Position 24