ਰਾਏਕੋਟ, 13 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸਹਿਬਾਜ਼ਪੁਰਾ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਸਹਿਬਾਜ਼ਪੁਰਾ ਦੇ ਮੋਹਤਵਰਾਂ ਨੇ ਇਤਲਾਹ ਦਿੱਤੀ ਕਿ ਰਾਏਕੋਟ ਰੋਡ 'ਤੇ ਸਥਿਤ ਦੈੜਾਂ ਨਜ਼ਦੀਕ ਮੋਟਰ ਵਾਲੇ ਕੋਠੇ ਕੋਲ ਇਕ ਨੌਜਵਾਨ ਵਲੋਂ ਗਲ ਵਿਚ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਹੋਈ ਹੈ | ਜਿਸ 'ਤੇ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਉੱਪਰ ਪੁੱਜੇ | ਮਿ੍ਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲਿਆ ਅਤੇ ਪੜਤਾਲ ਦੌਰਾਨ ਮਿ੍ਤਕ ਨੌਜਵਾਨ ਦੀ ਸਨਾਖ਼ਤ ਸੋਹਣ ਲਾਲ (40) ਪੁੱਤਰ ਗੁਲਾਬ ਚੰਦ ਵਾਸੀ ਖੋਸਿਆਂ ਮੁਹੱਲਾ ਰਾਏਕੋਟ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |