29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਿਵਲ ਏਅਰਪੋਰਟ ਹਲਵਾਰਾ 'ਤੇ ਇਲਾਕੇ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ 'ਤੇ ਰੋਜ਼ਗਾਰ ਦਿੱਤਾ ਜਾਵੇ-ਖ਼ਾਲਸਾ

Ad Position 21
No active advertisement
ਅਜੀਤ ਡੈਸਕ 14-04-2026
ਹਲਵਾਰਾ, 13 ਅਪ੍ਰੈਲ (ਮਨਦੀਪ ਸਿੰਘ ਉੱਭੀ)-ਹਲਵਾਰਾ ਵਿਖੇ ਪਿੰਡ ਐਤੀਆਣਾ ਦੀ ਜ਼ਮੀਨ ਵਿਚ ਬਣੇ ਸਿਵਲ ਏਅਰਪੋਰਟ ਵਿਚ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ | ਇਸ ਸਬੰਧੀ ਸਾਬਕਾ ਸੰਸਦੀ ਸਕੱਤਰ ਇੰਜੀਨੀਅਰ ਬਿਕਰਮਜੀਤ ਸਿੰਘ ਖ਼ਾਲਸਾ ਨੇ ਗੱਲ ਕਰਦਿਆਂ ਕਿਹਾ ਕਿ ਇਲਾਕੇ ਦੇ ਨੌਜਵਾਨ ਜੋ ਦੂਰ ਦੁਰਾਡੇ ਰੋਜੀ ਰੋਟੀ ਦੀ ਖਾਤਰ ਡਿਊਟੀਆਂ ਕਰ ਰਹੇ ਹਨ ਉਨ੍ਹਾਂ ਨੂੰ ਹਲਵਾਰਾ ਏਅਰਪੋਰਟ 'ਤੇ ਪਹਿਲ ਦੇ ਅਧਾਰ 'ਤੇ ਨੌਕਰੀ ਦਿੱਤੀ ਜਾਵੇ ਅਤੇ ਪਿੰਡ ਐਤੀਆਣਾ ਦੇ ਨੌਜਵਾਨਾਂ ਨੂੰ ਵੀ ਰੁਜ਼ਗਾਰ ਦੇ ਵਿਸ਼ੇਸ਼ ਮੌਕੇ ਦਿੱਤੇ ਜਾਣ | ਉਨ੍ਹਾਂ ਕਿਹਾ ਵਿਦੇਸ਼ਾਂ ਦੇ ਵਿਚ ਵਸਦੇ ਪੰਜਾਬੀਆਂ ਨੂੰ ਦਿੱਲੀ ਤੋਂ ਪੰਜਾਬ ਆਉਣ ਲਈ ਲੰਬਾ ਪੈਂਡਾ ਤੈਅ ਕਰਨਾ ਪੈਂਦਾ ਸੀ ਹੁਣ ਕੇਵਲ ਦਿੱਲੀ ਤੋਂ ਹਲਵਾਰੇ ਆਉਣ ਲਈ ਇਕ ਘੰਟੇ ਦਾ ਸਫ਼ਰ ਹੋਵੇਗਾ | ਕਨੈਕਟਿੰਗ ਫਲੈਟ ਦਾ ਵਿਸ਼ੇਸ਼ ਲਾਭ ਵਿਦੇਸ਼ਾਂ ਦੇ ਵਿਚੋਂ ਆਉਣ ਵਾਲੇ ਪੰਜਾਬੀਆਂ ਨੂੰ ਹੋਵੇਗਾ ਅਤੇ ਲੰਮੇ ਸਫਰ ਦੀ ਖੱਜਲ ਖੁਆਰੀ ਤੋਂ ਵੀ ਨਿਜ਼ਾਤ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਗਿੱਦੜਵਿੰਡੀ ਦਾ ਦੋ ਰੋਜ਼ਾ ਪੇਂਡੂ ਖੇਡ ਮੇਲਾ ਸ਼ੁਰੂ ਅਗਲੀ ਖ਼ਬਰ ਪਿੰਡ ਸਹਿਬਾਜ਼ਪੁਰਾ ਵਿਖੇ ਨੌਜਵਾਨ ਵਲੋਂ ਖ਼ੁਦਕੁਸ਼ੀ
Ad Position 24