30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ. ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ 'ਵੈਲਿਊ ਐਜੂਕੇਸ਼ਨ' ਵਿਸ਼ੇ 'ਤੇ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 14-04-2026
ਰਾਏਕੋਟ, 13 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਸੰਸਥਾ ਸ: ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਅਧੀਨ ਸਕੂਲ ਸਟਾਫ਼ ਅਤੇ ਨੇੜਲੇ ਸਕੂਲਾਂ ਦੇ ਅਧਿਆਪਕਾਂ ਨੇ ਆਪਣੀ ਭਾਗੀਦਾਰੀ ਨਿਭਾਈ | ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਸ੍ਰੀਮਤੀ ਸੀਮਾ ਗੁਪਤਾ ਬੀ.ਵੀ.ਐੱਮ. ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਅਤੇ ਪਿ੍ੰਸੀਪਲ ਸ਼੍ਰੀਮਤੀ ਸ਼ੀਤਲ ਜੀ ਇੰਟਰਨੈਸ਼ਨਲ ਪਬਲਿਕ ਸਕੂਲ ਲੁਧਿਆਣਾ ਵਲੋਂ ਹਾਜ਼ਰ ਅਧਿਆਪਕਾਂ ਨਾਲ 'ਵੈਲਿਊ ਐਜੂਕੇਸ਼ਨ' ਵਿਸ਼ੇ ਉੱਪਰ ਗੱਲਬਾਤ ਕੀਤੀ ਗਈ | ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਅੰਦਰ ਨੈਤਿਕਤਾ ਦੇ ਪ੍ਰਸਾਰ ਵਿਚ ਆਉਂਦੀਆਂ ਰੁਕਾਵਟਾਂ ਬਾਰੇ ਗੱਲਬਾਤ ਕੀਤੀ ਅਤੇ ਨਾਲ ਹੀ ਕੁਝ ਨੁਕਤੇ ਸਾਂਝੇ ਕੀਤੇ ਗਏ ਕਿ ਕਿਸ ਤਰ੍ਹਾਂ ਇਕ ਅਧਿਆਪਕ ਵਿਦਿਆਰਥੀਆਂ ਅੰਦਰ ਨੈਤਿਕ ਗੁਣਾਂ ਦਾ ਪ੍ਰਸਾਰ ਕਰਦੇ ਹੋਏ ਸਰਵਪੱਖੀ ਵਿਕਾਸ ਵਿਚ ਯੋਗਦਾਨ ਪਾ ਸਕਦਾ ਹੈ | ਇਸ ਵਰਕਸ਼ਾਪ ਵਿਚ ਸਲਾਇਡਜ਼ ਦੁਆਰਾ ਮਹਾਨ ਸ਼ਖ਼ਸੀਅਤਾਂ ਦੇ ਹਵਾਲੇ ਦੇ ਕੇ ਅਧਿਆਪਕਾਂ ਨੂੰ ਪੇਸ਼ ਆਉਂਦੀਆਂ ਪ੍ਰੇਸ਼ਾਨੀਆਂ ਬਾਰੇ ਗੱਲਬਾਤ ਕੀਤੀ ਅਤੇ ਵਰਕਸ਼ਾਪ ਦੇ ਅੰਤਲੇ ਭਾਗ ਵਿਚ ਸਵਾਲ-ਜਵਾਬ ਦਾ ਸਿਲਸਿਲਾ ਚੱਲਿਆ ਅਤੇ ਅਧਿਆਪਕਾਂ ਨੂੰ 'ਵੈਲਿਊ ਐਜੂਕੇਸ਼ਨ' ਦੇ ਰਾਹ ਵਿਚ ਆਉਂਦੀਆਂ ਰੁਕਾਵਟਾਂ ਬਾਰੇ ਸੁਝਾਅ ਦਿੱਤੇ ਗਏ | ਇਸ ਮੌਕੇ ਸ: ਸੋਭਾ ਸਿੰਘ ਪਬਲਿਕ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਕਵਿਤਾ ਸ਼ਰਮਾ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਵਰਕਸ਼ਾਪ ਅਧੀਨ ਜੋ ਕੁਝ ਵੀ ਅਸੀਂ ਇਕ-ਦੂਜੇ ਨਾਲ ਸਾਂਝਾ ਕੀਤਾ ਹੈ ਉਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਤਾਂ ਲਾਹੇਵੰਦ ਹੈ, ਉੱਥੇ ਹੀ ਭਵਿੱਖ ਨਿਰਮਾਤਾ ਅਧਿਆਪਕਾਂ ਲਈ ਵੀ ਲਾਹੇਵੰਦ ਹੈ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਨਿਊ ਪਬਲਿਕ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਵਿਖੇ ਸਮਾਗਮ ਕਰਵਾਇਆ
Ad Position 24