30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਿੰਗਸਵੇਅ ਗਲੋਬਲ ਸਕੂਲ ਵਿਖੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 14-04-2026
ਸਿੱਧਵਾਂ ਬੇਟ, 13 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ-ਕਿਸ਼ਨਪੁਰਾ ਸੜਕ 'ਤੇ ਸਥਿੱਤ ਚਾਲੂ ਹੋਏ ਕਿੰਗਸਵੇਅ ਗਲੋਬਲ ਸਕੂਲ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮੂਹ ਪ੍ਰਬੰਧਕੀ ਬੋਰਡ, ਅਧਿਆਪਕ ਸਾਹਿਬਾਨ ਅਤੇ ਬੱਚਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਖ਼ਾਲਸਾ ਸਾਜਨਾ ਦਿਵਸ 'ਤੇ ਲਾਜਵਾਬ ਪ੍ਰੋਗਰਾਮ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਬੱਚਿਆਂ ਨੇ ਸਾਡੇ ਪੰਜਾਬੀ ਵਿਰਸੇ ਨੂੰ ਦਰਸਾਉਂਦਾ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਸਮਾਗਮ ਨੂੰ ਸਿਖ਼ਰਾਂ 'ਤੇ ਪਹੁੰਚਾ ਦਿੱਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਡਾ. ਜੇ ਨਰੇਸ਼ ਅਤੇ ਵਾਈਸ ਪਿ੍ੰਸੀਪਲ ਜਸਵਿੰਦਰ ਕੌਰ ਸਿੱਧੂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬਹੁਤ ਘੱਟ ਸਮੇਂ ਵਿਚ ਸਮਾਗਮ ਦੀ ਰੂਪ-ਰੇਖਾ ਤਿਆਰ ਕੀਤੀ | ਉਨ੍ਹਾਂ ਆਖਿਆ ਕਿ ਸਾਡੇ ਸਕੂਲ ਦੇ ਚਾਲੂ ਹੋਣ ਨੂੰ ਅਜੇ 2 ਹਫ਼ਤੇ ਹੀ ਬੀਤੇ ਹਨ, ਪਰ ਇਸ ਸਮੇਂ ਵਿੱਚ ਅਸੀਂ ਆਪਣੇ ਸਕੂਲ ਨੂੰ ਜ਼ਿਲ੍ਹਾ ਲੁਧਿਆਣਾ ਅਤੇ ਜ਼ਿਲ੍ਹਾ ਮੋਗਾ ਦੇ ਨਾਮਵਾਰ ਸਕੂਲਾਂ ਦੀ ਲਿਸਟ ਵਿਚ ਲਿਆ ਖੜ੍ਹਾ ਕੀਤਾ ਹੈ | ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਸਕੂਲ ਵਿਚ ਦਾਖ਼ਲਾ ਲੈਣ ਵਾਲੇ ਬੱਚਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਅਸੀਂ ਬੱਚਿਆਂ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਣ ਲਈ ਸਮੇਂ-ਸਮੇਂ 'ਤੇ ਅਜਿਹੇ ਸਮਾਗਮ ਕਰਵਾਉਂਦੇ ਰਹਾਂਗੇ | ਇਸ ਮੌਕੇ ਪਿ੍ੰਸੀਪਲ ਜੇ ਨਰੇਸ਼, ਵਾਈਸ ਪਿ੍ੰਸੀਪਲ ਮੈਡਮ ਜਸਵਿੰਦਰ ਕੌਰ ਸਿੱਧੂ ਨੇ ਵੀ ਸਮੂਹ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਸਿੱਧੂ, ਕੌਂਸ਼ਲਰ ਗੁਰਪ੍ਰੀਤ ਸਿੰਘ ਸਿੱਧੂ, ਐੱਮ.ਡੀ. ਸਿਮਰਨਜੀਤ ਸਿੰਘ ਸਿੱਧੂ, ਮਹਿਕਦੀਪ ਸਿੰਘ, ਦਵਿੰਦਰ ਕੌਰ ਸਿੱਧੂ, ਸੁਖਮਨਦੀਪ ਸਿੰਘ ਸਿੱਧੂ ਨੇ ਹਾਜ਼ਰੀ ਭਰੀ ਅਤੇ ਸਟਾਫ਼ ਨੂੰ ਸਟਰੀਫਿਕੇਟ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਅੰਕੁਰ ਗੁਪਤਾ ਤੇ ਕੌਂਸਲਰ ਅਨਮੋਲ ਗੁਪਤਾ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24