ਗੁਰੂਸਰ ਸੁਧਾਰ, 13 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਨ੍ਹਾਂ ਇਮਤਿਹਾਨਾਂ ਵਿਚ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਪ੍ਰਾਪਤ ਕੀਤੇ | ਵਿਦਿਆਰਥਣ ਸਿਮਰਨਜੀਤ ਕੌਰ ਸੁਧਾਰ ਨੇ 578 ਅੰਕ ਪ੍ਰਾਪਤ ਕਰਕੇ ਸਕੂਲ ਅੰਦਰ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸੁਖਮਨਜੀਤ ਕੌਰ ਸੁਧਾਰ ਨੇ 552 ਅੰਕਾਂ ਨਾਲ ਸਕੂਲ ਵਿਚ ਦੂਜਾ ਜਦਕਿ ਤਮੰਨਾ ਅਕਾਲਗੜ੍ਹ ਨੇ 492 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਕਮੇਟੀ ਦੇ ਪ੍ਰਧਾਨ ਪਵਨਜੀਤ ਸਿੰਘ ਗਿੱਲ, ਪਿ੍ੰ. ਸ੍ਰੀਮਤੀ ਨੀਰੂ ਬਾਲਾ, ਮੈਨੇਜਰ ਸਰਪੰਚ ਹਰਮੇਲ ਸਿੰਘ ਧਾਲੀਵਾਲ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਸਕੂਲ ਦੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕਰਦਿਆਂ ਸਫ਼ਲ ਹੋਏ ਵਿਦਿਆਰਥੀਆਂ-ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਣ ਤੋਂ ਬਿਨਾਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ | ਪਿ੍ੰ. ਸ੍ਰੀਮਤੀ ਨੀਰੂ ਬਾਲਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜ਼ਵਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਅਧਿਆਪਕਾਂ ਦੀ ਕਾਰਗੁਜ਼ਾਰੀ ਦੀ ਵੀ ਪ੍ਰਸੰਸਾ ਕੀਤੀ |