ਰਾਏਕੋਟ, 13 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ ਵਿਚ ਚੰਗੇ ਅੰਕ ਪ੍ਰਾਪਤ ਕਰਕੇ ਮੱਲਾਂ ਮਾਰੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਹਰਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਰੀਨਾ ਯਾਦਵ ਪੁੱਤਰੀ ਰਾਜਵੀਰ ਨੇ ਪਹਿਲਾਂ ਸਥਾਨ, ਰਮਨਦੀਪ ਕੌਰ ਪੁੱਤਰੀ ਜਸਪਾਲ ਸਿੰਘ ਨੇ ਦੂਜਾ ਅਤੇ ਸਿਮਰਨਜੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਿਆ ਹੈ | ਇਸ ਤੋਂ ਇਲਾਵਾ ਸੁਖਮਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ, ਅਮਰਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਨੇ ਵੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਹੈ | ਇਸ ਮੌਕੇ ਪਿ੍ੰਸੀਪਲ ਹਰਿੰਦਰ ਕੌਰ ਨੇ ਹੋਣਹਾਰ ਵਿਦਿਆਰਥੀਆਂ ਦਾ ਮੰਲਾਂ ਮਾਰਨ 'ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਅੱਗੇ ਤੋਂ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਨੂੰ ਜਾਂਦਾ ਹੈ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਨਤੀਜੇ 100 ਫ਼ੀਸਦੀ ਰਹੇ ਹਨ | ਇਸ ਮੌਕੇ ਸਕੂਲ ਸਟਾਫ਼ ਮੈਡਮ ਸੁਖਬੀਰ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਕਰਨਜੋਤ ਕੌਰ, ਪ੍ਰੀਤੀ, ਕੁਲਦੀਪ ਕੌਰ, ਦਲਜੀਤ ਕੌਰ ਆਦਿ ਹਾਜ਼ਰ ਸਨ |