11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਲੁਧਿਆਣਾ ਦਿਹਾਤੀ ਪੁਲਿਸ ਵਲੋਂ ਮੁੱਲਾਂਪੁਰ-ਦਾਖਾ 'ਚ ਯੁੱਧ ਨਸ਼ਿਆਂ ਵਿਰੁੱਧ ਪੁਲਿਸ-ਪਬਲਿਕ ਮੀਟਿੰਗ

Ad Position 21
No active advertisement
ਅਜੀਤ ਡੈਸਕ 15-04-2026
ਮੁੱਲਾਂਪੁਰ-ਦਾਖਾ, 14 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ, ਪੰਜਾਬ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਡਾ: ਅੰਕੁਰ ਗੁਪਤਾ ਦੇ ਆਦੇਸ਼ਾਂ ਹੇਠ ਜ਼ਿਲ੍ਹੇ ਭਰ ਦੀ ਪੁਲਿਸ ਜਿਥੇ ਪਿਛਲੇ ਵਰ੍ਹੇ ਨਸ਼ਿਆਂ ਦੀ ਭਾਰੀ ਬਰਾਮਦਗੀ ਅਤੇ ਨਸ਼ਾ ਤਸਕਰਾਂ ਨੂੰ ਫੜ੍ਹਨ ਵਿਚ ਕਾਮਯਾਬ ਰਹੀ, ਉਥੇ ਪੁਲਿਸ ਵਲੋਂ ਨਵੇਂ ਵਰ੍ਹੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਲਈ ਲੋਕਾਂ ਵਿਚ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਸੈਮੀਨਾਰ ਹੋ ਰਹੇ ਹਨ | ਨਸ਼ਾ ਵਿਰੋਧੀ ਅਜਿਹੇ ਪ੍ਰੋਗਰਾਮਾਂ 'ਚ ਡਾ: ਅੰਕੁਰ ਗੁਪਤਾ ਖੁਦ ਲੋਕਾਂ 'ਚ ਬੈਠਦੇ ਹਨ | ਦਾਖਾ ਪੁਲਿਸ ਸਬ ਡਵੀਜ਼ਨ ਦੇ ਮਾਡਲ ਥਾਣਾ ਦਾਖਾ ਸ਼ਹਿਰ ਮੰਡੀ ਮੁੱਲਾਂਪੁਰ ਵਿਖੇ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਹੇਠ ਡੀ.ਐੱਸ.ਪੀ. ਵਰਿੰਦਰ ਸਿੰਘ ਖੋਸਾ ਦੁਆਰਾ ਸ਼ਹਿਰ ਦੇ ਕੌਂਸਲਰਾਂ, ਜ਼ਿੰਮੇਵਾਰ ਵਿਅਕਤੀਆਂ, ਆਮ ਲੋਕਾਂ ਨੂੰ ਨਾਲ ਲੈ ਕੇ ਸਾਂਝੀ ਇਕੱਤਰਤਾ ਵਿਚ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ, ਐੱਸ.ਪੀ (ਡੀ) ਰਮਿੰਦਰ ਸਿੰਘ ਉਚੇਚਾ ਪਹੁੰਚੇ | ਨਸ਼ਾ ਵਿਰੋਧੀ ਇਕੱਤਰਤਾ ਨੂੰ ਸੰਬੋਧਨ ਸਮੇਂ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਕਾਰਨ ਸਿਰਫ਼ ਇਕ ਵਿਅਕਤੀ ਨਹੀਂ, ਸਗੋਂ ਪੂਰਾ ਪਰਿਵਾਰ ਇਥੋਂ ਤੱਕ ਕਿ ਸਮਾਜ ਵੀ ਪ੍ਰਭਾਵਿਤ ਹੁੰਦਾ, ਇਸ ਬੁਰਾਈ ਨੂੰ ਖ਼ਤਮ ਕਰਨ ਲਈ ਪੁਲਿਸ ਲੋਕਾਂ ਦੀ ਮੱਦਦ ਨਾਲ ਕਾਮਯਾਬ ਰਹੀ, ਅੱਗੋਂ ਵੀ ਨਸ਼ਿਆਂ ਵਿਰੁੱਧ ਯੁੱਧ ਜਾਰੀ ਰਹੇਗਾ | ਐੱਸ.ਐੱਸ.ਪੀ. ਨੇ ਦੱਸਿਆ ਕਿ ਸੂਬੇ ਦਾ ਭਵਿੱਖ ਸੁਰੱਖਿਅਤ ਕਰਨ ਲਈ ਪੰਜਾਬ ਸਰਕਾਰ, ਪੰਜਾਬ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ' ਪੜਾਅਵਾਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨੂੰ ਕਾਮਯਾਬ ਬਣਾਉਣ ਲਈ ਆਮ ਲੋਕਾਂ ਦੇ ਨਾਲ ਸ਼ਹਿਰ ਦੇ ਕੌਂਸਲਰ, ਪਿੰਡਾਂ ਦੀਆਂ ਪੰਚਾਇਤਾਂ, ਸਿੱਖਿਆ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਗਠਨਾਂ ਨੂੰ ਨਾਲ ਲਿਆ ਜਾ ਰਿਹਾ | ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਤਸਕਰ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਦਾ ਨਾਂਅ ਪੁਲਿਸ ਵਲੋਂ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਆ ਕਿ ਪੜ੍ਹਾਈ, ਘਰ ਦਾ ਕੰਮ ਧੰਦਾ ਕਰਕੇ ਵਾਧੂ ਸਮਾਂ ਗਰਾਊਾਡ 'ਚ ਖੇਡਾਂ ਨੂੰ ਦਿੱਤਾ ਜਾਵੇ | ਇਸ ਇਕੱਠ ਵਿਚ ਐੱਸ.ਐੱਸ.ਪੀ. ਵਲੋਂ ਗੈਂਗਸਟਰ ਮੁਕਤ ਪੰਜਾਬ ਬਾਰੇ ਅਪਰਾਧੀ ਬਿਰਤੀ ਲੋਕਾਂ ਦਾ ਇਕ ਪੋਸਟਰ ਜਾਰੀ ਕੀਤਾ, ਸਮਾਜ ਵਿਰੋਧੀ ਲੋਕਾਂ ਦੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਤੋਂ ਲੈ ਕੇ 10 ਲੱਖ ਪੰਜਾਬ ਸਰਕਾਰ ਨੇ ਇਨਾਮ ਘੋਸ਼ਿਤ ਕੀਤਾ ਹੈ | ਐੱਸ.ਪੀ. ਰਮਿੰਦਰ ਸਿੰਘ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਮਨੁੱਖ ਅਤੇ ਇੰਟੈਲੀਜੈਂਸੀ ਸਿਸਟਮ ਦੇ ਨਾਲ ਮਿਲ ਕੇ ਕੰਮ ਕਰਨ ਦਾ ਯੁੱਗ ਹੈ, ਨਸ਼ਿਆਂ ਦੀ ਤਸਕਰੀ ਰੋਕਣ ਲਈ ਇਸ ਦੇ ਪ੍ਰਭਾਵਸ਼ਾਲੀ ਸਿੱਟੇ ਸਾਹਮਣੇ ਆਏ ਹਨ | ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ, ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਅੰਦਰ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨਿਰੰਤਰ ਜਾਰੀ ਰਹੇਗੀ | ਡੀ.ਐੱਸ.ਪੀ. ਵਰਿੰਦਰ ਸਿੰਘ ਖੋਸਾ ਵਲੋਂ ਵੀ ਨਸ਼ਿਆਂ ਦੀ ਰੋਕਥਾਮ ਲਈ ਵਿਲੇਜ਼ ਡਿਫੈਂਸ ਕਮੇਟੀਆਂ ਦੀ ਸ਼ਲਾਘਾ ਕੀਤੀ, ਜੋ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੁਲਿਸ ਨੂੰ ਸਹਿਯੋਗ ਕਰ ਰਹੀਆਂ ਹਨ, ਇੰਨ੍ਹਾਂ ਕਮੇਟੀਆਂ ਲਈ ਪੁਲਿਸ ਨੇ ਇਕ ਐਪ ਵੀ ਸ਼ੁਰੂ ਕੀਤੀ ਹੈ, ਜਿਥੇ ਪੁਲਿਸ ਨੂੰ ਨਸ਼ਾ ਤਸਕਰਾਂ ਸਬੰਧੀ ਸੂਚਨਾ ਵੀ ਦਿੱਤੀ ਜਾ ਸਕਦੀ ਹੈ | ਡੀ.ਐੱਸ.ਪੀ. ਵਲੋਂ ਇਕੱਤਰਤਾ ਨੂੰ ਦੱਸਿਆ ਕਿ ਨਸ਼ਾ ਮਰੀਜ਼ਾਂ ਦੇ ਮੁੜ ਵਸੇਬੇ ਲਈ ਵੀ ਪੁਖਤਾ ਪ੍ਰਬੰਧ ਹਨ, ਨਸ਼ਿਆਂ ਵਿਰੁੱਧ ਲੜਾਈ ਵਿਚ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣਾ ਚਾਹੀਦਾ | ਯੁੱਧ ਨਸ਼ਿਆਂ ਵਿਰੁੱਧ ਬੈਠਕ ਨੂੰ ਸਫ਼ਲ ਬਣਾਉਣ ਲਈ ਥਾਣਾ ਦਾਖਾ ਐੱਸ.ਐੱਚ.ਓ ਕੁਲਜਿੰਦਰ ਸਿੰਘ ਦੀ ਪੁਲਿਸ ਪਾਰਟੀ ਦਾ ਵਡਮੁੱਲਾ ਯੋਗਦਾਨ ਸੀ | ਇਕੱਤਰਤਾ ਵਿਚ ਕੌਂਸਲਰ ਬਲਵਿੰਦਰ ਸਿੰਘ ਬੱਸਣ, ਰਾਜੂ ਕਾਂਸਲ, ਸੁਖਦੇਵ ਸਿੰਘ ਧਾਲੀਵਾਲ, ਮੁਕੇਸ਼ ਬਾਂਸਲ ਵਲੋਂ ਸੰਬੋਧਨ ਸਮੇਂ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਦਿ੍ੜ੍ਹ ਇੱਛਾ ਸ਼ਕਤੀ ਦੀ ਸ਼ਲਾਘਾ ਕੀਤੀ | ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ | ਪੁਲਿਸ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਜਲਦ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਬਣੇਗਾ |
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਘੱਟ ਨਿਕਲ ਰਹੇ ਝਾੜ ਨੇ ਕਿਸਾਨਾਂ ਦਾ ਲੱਕ ਤੋੜਿਆ ਅਗਲੀ ਖ਼ਬਰ ਕੇਂਦਰੀ ਖੁਰਾਕ ਨਿਗਮ ਦੀ ਟੀਮ ਨੇ ਕਣਕ ਦੇ ਸੈਂਪਲ ਭਰੇ
Ad Position 24